ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ
ਵਲੋਂ ਪਿੰਡਾਂ ਦੇ ਨਿਵਾਸੀਆਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਹਿੱਤ ਮੁਫ਼ਤ ਮੈਡੀਕਲ ਕੈਂਪ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ।ਜਿਸ ਤਹਿਤ ਤੀਜਾ ਮੈਡੀਕਲ ਕੈਂਪ ਸਬ-ਡਵੀਜ਼ਨ ਧੂਰੀ ਦੇ ਪਿੰਡ ਘਨੌਰ ਕਲਾਂ ਵਿਖੇ ਲਗਾਏ ਕੈਂਪ ਦਾ 168 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ।ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸੁਧੀਰ ਮੋਦਗਿੱਲ ਨੇ ਦੱਸਿਆ ਕਿ ਕੈਂਪ ਦੌਰਾਨ ਡਾ. ਸੁਰੇਸ਼ ਕੁਮਾਰ ਸਿੰਘਲ ਅਤੇ ਡਾ. ਵਿਕਾਸ ਕੁਮਾਰ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media