ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿਯੁਕਤ ਨਿੱਜੀ
ਸਕੱਤਰ ਮਹਿੰਦਰ ਸਿੰਘ ਆਹਲੀ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਹੋਣ ਸਮੇਂ ਸਿਰੋਪਾਓ ਦੇ ਕੇ ਨਿਵਾਜਿਆ।
ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਹਿੰਦਰ ਸਿੰਘ ਆਹਲੀ ਨੂੰ ਵਧਾਈ ਦਿੰਦਿਆਂ ਨਵੀਂ ਜ਼ੁੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਦੌਰਾਨ ਨਿੱਜੀ ਸਕੱੱਤਰ ਆਹਲੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕੀਤਾ ਗਿਆ ਹੈ ਅਤੇ ਉਹ ਆਪਣੀ ਜ਼ੁੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।ਆਹਲੀ ਦੇ ਸੇਵਾ ਸੰਭਾਲਣ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਗੁਰਨਾਮ ਸਿੰਘ ਜੱਸਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸਾਬਕਾ ਸਕੱਤਰ ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਰਣਜੀਤ ਸਿੰਘ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਿਮਰਜੀਤ ਸਿੰਘ, ਸਕੱਤਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਨਿਸ਼ਾਨ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਹਰਜਿੰਦਰ ਸਿੰਘ ਕੈਰੋਂਵਾਲ ਤੇ ਸਤਿੰਦਰ ਸਿੰਘ, ਮੁਖਤਾਰ ਸਿੰਘ ਮੈਨੇਜਰ ਆਦਿ ਮੌਜੂਦ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media