Sunday, September 6, 2026

ਸ਼੍ਰੋਮਣੀ ਕਮੇਟੀ ਮੈਂਬਰ ਕੰਵਲਇੰਦਰ ਸਿੰਘ ਠੇਕੇਦਾਰ ਦੇ ਚਲਾਣੇ `ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਕੰਵਲਇੰਦਰ ਸਿੰਘ SGPC Logoਠੇਕੇਦਾਰ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦੱਸਣਯੋਗ ਹੈ ਕਿ ਕੰਵਲਇੰਦਰ ਸਿੰਘ ਲੁਧਿਆਣਾ ਦੇ ਸਿੱਖ ਆਗੂ ਜਥੇਦਾਰ ਸੁਰਜਨ ਸਿੰਘ ਠੇਕੇਦਾਰ ਦੇ ਸਪੁੱਤਰ ਸਨ।ਲੌਂਗੋਵਾਲ ਨੇ ਠੇਕੇਦਾਰ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਕੰਵਲਇੰਦਰ ਸਿੰਘ ਠੇਕੇਦਾਰ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਪੰਥਕ ਹਲਕਿਆਂ ਵਿਚ ਵੀ ਵੱਡਾ ਘਾਟਾ ਪਿਆ ਹੈ।
                ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਕੰਵਲਇੰਦਰ ਸਿੰਘ ਠੇਕੇਦਾਰ ਦੇ ਅਕਾਲ ਚਲਾਣੇ `ਤੇ ਦੁੱਖ ਪ੍ਰਗਟ ਕੀਤਾ ਹੈ।ਕੰਵਲਇੰਦਰ ਸਿੰਘ ਠੇਕੇਦਾਰ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਵੀ ਅਫਸੋਸ ਪ੍ਰਗਟ ਕੀਤਾ ਹੈ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply