Sunday, May 31, 2026

ਮੱਧ ਪ੍ਰਦੇਸ਼ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਮਦਦ ਲਈ ਕੀਤਾ ਧੰਨਵਾਦ

ਸੂਬੇ ‘ਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦੀ ਕੀਤੀ ਅਪੀਲ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਸਰਕਾਰ ਵੱਲੋਂ ਸਥਾਨਕ ਸਿੱਖਾਂ ਦੇ ਘਰ ਤਬਾਹ ਕੀਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ PPNJ3101202007ਉਨ੍ਹਾਂ ਦੀ ਸਾਰ ਲਏ ਜਾਣ ’ਤੇ ਮੱਧ ਪ੍ਰਦੇਸ਼ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਨੂੰ ਸੂਬੇ ਅੰਦਰ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦੀ ਵੀ ਅਪੀਲ ਕੀਤੀ ਗਈ ਹੈ।ਮੱਧ ਪ੍ਰਦੇਸ਼ ਦੀਆਂ ਸੰਗਤਾਂ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਂ ਭਾਈ ਗੁਰਚਰਨ ਸਿੰਘ ਗਰੇਵਾਲ ਰਾਹੀਂ ਇਕ ਪੱਤਰ ਭੇਜਿਆ ਹੈ। ਵਰਨਣਯੋਗ ਹੈ ਕਿ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸ਼ਿਓਪੁਰ ਅੰਦਰ ਸਥਾਨਕ ਸੂਬਾ ਸਰਕਾਰ ਨੇ ਸਿੱਖਾਂ ਦੇ ਘਰ ਤਬਾਹ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਫਸਲਾਂ ਵੀ ਬਰਬਾਦ ਕਰ ਦਿੱਤੀਆਂ ਸਨ।ਇਨ੍ਹਾਂ ਪੀੜਤ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।
               ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਮੱਧ ਪ੍ਰਦੇਸ਼ ’ਚ ਸ਼ਿਓਪੁਰ ਜ਼ਿਲ੍ਹੇ ਅੰਦਰ ਪੈਂਦੇ ਇਲਾਕਿਆਂ ’ਚ ਵੱਡੀ ਗਿਣਤੀ ਸਿੱਖ ਪਰਿਵਾਰ ਮੌਜੂਦ ਹਨ।ਇਹ ਸਾਰੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਉਨ੍ਹਾਂ ਦੀ ਇੱਛਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਇਕ ਵਿਸ਼ਾਲ ਸਮਾਗਮ ਦੌਰਾਨ ਉਥੇ ਪੁੱਜਣ।ਗਰੇਵਾਲ ਨੇ ਦੱਸਿਆ ਕਿ ਸੰਗਤ ਦੀ ਮੰਗ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।ਸੰਭਾਵਨਾ ਹੈ ਕਿ ਇਹ ਵਿਸ਼ਾਲ ਸਮਾਗਮ ਫ਼ਰਵਰੀ ਦੇ ਆਖ਼ਰੀ ਹਫ਼ਤੇ ਕਰਵਾਇਆ ਜਾਵੇਗਾ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply