ਅੰਮ੍ਰਿਤਸਰ, 02 ਅਕਤੂਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 9 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਉ ਮੰਡੀ ਸ੍ਰੀ ਅੰਮ੍ਰਿਤਸਰ ਵਿਖੇ ਕੁਇਜ਼ ਪ੍ਰਤੀਯੋਗਤਾ ਮੁਕਾਬਲੇ ਸ. ਬਲਵਿੰਦਰ ਸਿੰਘ ਜੌੜਾ ਐਡੀ: ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਹੇਠ ਕਰਵਾਏ ਗਏ।ਜਿਸ ਦਾ ਵਿਸ਼ਾ ਸਮੁੱਚਾ ਸਿੱਖ ਇਤਿਹਾਸ ਰੱਖਿਆ ਗਿਆ ਸੀ।ਕੁਇਜ਼ ਮੁਕਾਬਲੇ ਦੌਰਾਨ ਬੀਬੀ ਅਮਰਜੀਤ ਕੌਰ ਨੇ ਸਿੱਖ ਇਤਿਹਾਸ ‘ਤੇ ਚਾਨਣਾ ਪਾਉਂਦੇ ਹੋਏ ਬੱਚਿਆਂ ਤੋਂ ਸਵਾਲ ਪੁੱਛੇ ਅਤੇ ਹਰੇਕ ਬੱਚੇ ਨੂੰ ਸਵਾਲਾਂ ਦਾ ਜਵਾਬ ਦੇਣ ਲਈ 5 ਮਿੰਟ ਦਾ ਸਮਾਂ ਦਿੱਤਾ ਗਿਆ।ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਵਿੱਚੋਂ 175 ਸਕੂਲਾਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚੋਂ ਪੰਜ ਚੋਟੀ ਦੀਆਂ ਟੀਮਾਂ ਮਾਹਿਰਾਂ ਵੱਲੋਂ ਚੁਣੀਆਂ ਗਈਆਂ।
ਇਨ੍ਹਾਂ ਕੁਇਜ਼ ਪ੍ਰਤੀਯੋਗਤਾ ਮੁਕਾਬਲਿਆਂ ਵਿੱਚ ਪਹਿਲੇ ਸਥਾਨ ‘ਤੇ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪ੍ਰੀਤ ਨਗਰ, ਸੋਡਲ ਰੋਡ ਜਲੰਧਰ, ਦੂਜਾ ਸਥਾਨ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਾਕਾ ਬਕਾਲਾ, ਅੰਮ੍ਰਿਤਸਰ ਅਤੇ ਤੀਜਾ ਸਥਾਨ ਰੋਜ਼ੀ ਮਾਡਰਨ ਹਾਈ ਸਕੂਲ, ਨਿਊ ਕੋਟ ਆਤਮਾ ਰਾਮ, ਸੁਲਤਾਨਵਿੰਡ ਰੋਡ ਅੰਮ੍ਰਿਤਸਰ ਨੇ ਪ੍ਰਾਪਤ ਕੀਤਾ।ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ 9 ਅਕਤੂਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ ਚਿੰਨ੍ਹ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਜਾਵੇਗਾ।ਬੱਚਿਆਂ ਦੀ ਕਾਰਜ ਕੁਸ਼ਲਤਾ ਨੂੰ ਪਰਖਣ ਸਮੇਂ ਸ. ਸਤਵਿੰਦਰ ਸਿੰਘ, ਬੀਬੀ ਮਨਜੀਤ ਕੌਰ, ਬੀਬੀ ਰਣਜੀਤ ਕੌਰ ਤੇ ਬੀਬੀ ਕਿਰਨਦੀਪ ਕੌਰ ਰਿਸਰਚ ਸਕਾਲਰ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …