Friday, April 17, 2026

ਲੋਕ ਹਿੱਤ ਤਹਿਤ ਸੂਚਨਾ ਲੈਣਾ ਹਰ ਨਾਗਰਿਕ ਦਾ ਅਧਿਕਾਰ – ਡਿਪਟੀ ਕਮਿਸ਼ਨਰ

ਮੈਗਸਿਪਾ ਵਲੋਂ ਲਗਾਇਆ ਗਿਆ ਇਕ ਦਿਨਾਂ ਆਰ.ਟੀ.ਆਈ ਟ੍ਰੇਨਿੰਗ ਸੈਮੀਨਾਰ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸ਼ਨ ਸੰਸਥਾਨ ਵੱਲੋਂ ਸਰਕਾਰੀ ਸਰੂਪ ਰਾਣੀ ਕਾਲਜ (ਇਸਤਰੀਆਂ) PPNJ0102202006ਵਿਖੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਸਰਵੋਤਮ (ਉਤਮ ਸੇਵਾ) ਜਨ ਹਿੱਤ ਲਈ ਪ ਸੂਚਨਾ ਦਾ ਅਧਿਕਾਰ ਐਕਟ 2005 ਤੋਂ ਜਾਣੂ ਕਰਵਾਉਣ ਲਈ ਸਰਕਾਰੀ ਕਰਮਚਾਰੀਆਂ ਤੇ ਅਧਿਕਾਰੀਆਂ ਦਾ ਇਕ ਦਿਨਾਂ ਸੈਮੀਨਾਰ ਲਗਾਇਆ ਗਿਆ।
ਸੈਮੀਨਾਰ ਨੂੰ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਚਨਾ ਤੇ ਅਧਿਕਾਰ ਐਕਟ ਦਾ ਉਦੇਸ਼ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣਾ ਹੈ।ਸੂਚਨਾ ਦੇ ਅਧਿਕਾਰ ਐਕਟ ਰਾਹੀਂ ਹਰੇਕ ਵਿਅਕਤੀ ਨੂੰ ਇਹ ਅਧਿਕਾਰ ਪ੍ਰਾਪਤ ਹੈ ਕਿ ਉਹ ਜਨਤਕ ਸੰਸਥਾਵਾਂ ਪਾਸੋਂ ਮਿਥੇ ਸਮੇਂ ਅੰਦਰ ਜਾਣਕਾਰੀ ਲੈ ਸਕਦਾ ਹੈ।ਢਿਲੋਂ ਨੇ ਕਿਹਾ ਕਿ ਹਰੇਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਦਾ ਮੁੱਢਲਾ ਫ਼ਰਜ ਹੈ ਕਿ ਉਹ ਆਰ.ਟੀ.ਆਈ ਐਕਟ ਤਹਿਤ ਮੰਗੀ ਗਈ ਸੂਚਨਾ ਸਮੇਂ ਸਿਰ ਮੁਹੱਈਆ ਕਰਵਾਵੇ।
           ਐਡਵੋਕੇਟ ਰਜੀਵ ਮਦਾਨ ਵੱਲੋਂ ਆਰ.ਟੀ.ਆਈ ਐਕਟ ‘ਤੇ ਚਾਨਣਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਆਰ.ਟੀ.ਆਈ ਐਕਟ ਤਹਿਤ ਮੰਗੀ ਗਈ ਸੂਚਨਾ ਨੂੰ 30 ਦਿਨਾਂ ਦੇ ਅੰਦਰ ਅੰਦਰ ਬਿਨੈਕਾਰ ਨੂੰ ਮੁਹੱਈਆ ਕਰਵਾਉਣੀ ਜਰੂਰੀ ਹੈ।ਜੇਕਰ 30 ਦਿਨ ਤੋਂ ਉਪਰ ਹੋ ਜਾਣ ਤਾਂ ਬਿਨੈਕਾਰ ਕੋਲੋਂ ਬਣਦੀ ਫੀਸ ਨਹੀਂ ਲਈ ਜਾਂਦੀ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸੂਚਨਾ ਅਫਸਰ ਨੇ ਬਿਨੈਕਾਰ ਵੱਲੋਂ ਮੰਗੀ ਗਈ ਸੂਚਨਾ ਨੂੰ ਖਾਰਜ ਕੀਤਾ ਹੈ ਤਾਂ ਉਸ ਦਾ ਕਾਰਨ ਵੀ ਦੱਸਣਾ ਜਰੂਰੀ ਹੈ।ਆਰ.ਟੀ.ਆਈ ਐਕਟ ਅਧੀਨ ਉਹ ਸਾਰੀਆਂ ਸੰਸਥਾਵਾਂ ਆਉਂਦੀਆਂ ਹਨ, ਜਿੰਨਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਜਿਹੜੀਆਂ ਸੰਸਥਾਵਾਂ ਕਾਨੂੰਨ ਤਹਿਤ ਚੱਲਦੀਆਂ ਹਨ।ਉਨ੍ਹਾਂ ਦੱਸਿਆ ਕਿ ਹਰੇਕ ਵਿਭਾਗ ਨੂੰ ਆਪਣੇ ਦਫਤਰ ਦੇ ਬਾਹਰ ਆਰ.ਟੀ.ਆਈ ਦਾ ਬੋਰਡ ਡਿਸਪਲੇ ਕਰਨਾ ਜਰੂਰੀ ਹੈ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ: ਐਸ.ਪੀ ਜੋਸ਼ੀ (ਰਿਟਾਇਰ ਡੀ.ਸੀ.ਪੀ) ਰਿਜਨਲ ਪ੍ਰਾਜੈਕਟ ਡਾਇਰੈਕਟਰ ਮੈਗਸਿਪਾ ਜਲੰਧਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਰਕਸ਼ਾਪ ਦਾ ਮੁੱਖ ਉਦੇਸ਼ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੂਚਨਾ ਅਧਿਕਾਰ ਬਾਰੇ ਸਪੱਸ਼ਟ ਜਾਣਕਾਰੀ ਦੇਣਾ ਸੀ।ਜੋਸ਼ੀ ਨੇ ਕਿਹਾ ਕਿ ਜੇਕਰ ਕੋਈ ਬਿਨੈਕਾਰ ਸੂਚਨਾ ਤੋਂ ਸੰਤੁਸ਼ਟ ਨਹੀਂ ਹੈ ਤਾਂ ਉਹ ਮਹਿਕਮੇ ਦੇ ਨਾਮਜ਼ਦ ਅਧਿਕਾਰੀ ਪਾਸ ਅਪੀਲ ਵੀ ਕਰ ਸਕਦਾ ਹੈ ਅਤੇ ਅਪੀਲ ਅਧਿਕਾਰੀ ਨੂੰ 30 ਦਿਨਾਂ ਜਾਂ ਖਾਸ ਕੇਸ ਵਿੱਚ 45 ਦਿਨਾਂ ਵਿੱਚ ਅਪੀਲ ‘ਤੇ ਫੈਸਲਾ ਕਰਨਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਬਿਨੈਕਾਰ ਸੂਚਨਾ ਦੇ ਅਧਿਕਾਰ ਤਹਿਤ ਕੋਈ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਹੈ ਤਾਂ ਉਸ ਕੋਲੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ।ਉਨ੍ਹਾਂ ਦੱਸਿਆ ਕਿ ਲੋੜੀਂਦੀ ਫੀਸ ਤੋਂ ਬਗੈਰ ਪ੍ਰਾਪਤ ਹੋਏ ਬਿਨੈਪੱਤਰਾਂ ‘ਤੇ ਕੋਈ ਵਿਚਾਰ ਨਹੀਂ ਕੀਤਾ ਜਾਂਦਾ।
               ਊਸ਼ਾ ਕਪੂਰ ਪ੍ਰਿੰਸੀਪਲ ਰਿਟਾਇਰਡ ਜੀ.ਐਨ.ਡੀ.ਯੂ ਕਾਲਜ ਜਲੰਧਰ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅਧਿਕਾਰੀਆਂ ਨੂੰ ਨਿਰਪੱਖ ਢੰਗ ਨਾਲ ਆਪਣਾ ਕੰਮ ਕਰਨਾ ਚਾਹੀਦਾ ਹੈ ਅਤੇ ਬਿਨੈਕਾਰ ਵੱਲੋਂ ਮੰਗੀ ਗਈ ਸੂਚਨਾ ਮਿਥੇ ਸਮੇਂ ਅੰਦਰ ਹੀ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।
              ਇਸ ਮੌਕੇ ਜਿਲ੍ਹਾ ਮਾਲ ਅਫਸਰ ਮੁਕੇਸ਼ ਸ਼ਰਮਾ, ਕਾਲਜ ਦੀ ਪ੍ਰਿੰਸੀਪਲ ਡਾ: ਸਵਿਤਾ ਸਚਦੇਵਾ, ਡਾ: ਐਚ.ਐਸ ਭੱਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply