ਕਪੂਰਥਲਾ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਫੌਜ ਵਿੱਚ 28 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ ਸਾਲ 2012 ਵਿੱਚ ਰਿਟਾਇਰ ਹੋਣ ਉਪਰੰਤ
ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ ਵਿੱਚ ਬਤੌਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਭਰਤੀ ਹੋਏ।ਕਰਨਲ ਅਮਰਬੀਰ ਸਿੰਘ ਚਾਹਲ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ ਦਿੱਤੀ ਗਈ।2012 ‘ਚ ਬਤੌਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਫਿਰੋਜ਼ਪੁਰ ਨਿਯੁੱਕਤ ਹੋਏ ਕਰਨਲ ਚਾਹਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਫਰੀਦਕੋਟ ‘ਚ ਸੇਵਾਵਾਂ ਨਿਭਾਉਣ ਉਪਰੰਤ ਉਹ ਕਪੂਰਥਲਾ ਤੋਂ 31.01.2020 ਨੂੰ 60 ਸਾਲ ਦੀ ਉਮਰ ਪੂਰੀ ਹੋਣ ‘ਤੇ ਰਿਟਾਇਰ ਹੋਏ ਹਨ।ਸੇਵਾ ਮੁਕਤੀ ‘ਤੇ ਦਫਤਰ ਦੇ ਸਮੂਹ ਸਟਾਫ ਨੇ ਕਰਨਲ ਅਮਰਬੀਰ ਸਿੰਘ ਚਾਹਲ ਵਲੋਂ ਬਤੌਰ ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਪੂਰਥਲਾ ਵਜੋਂ ਕੀਤੇ ਗਏ ਕੰਮਾਂ ਅਤੇ ਸੁਧਾਰਾਂ ਨੂੰ ਯਾਦ ਕੀਤਾ ਗਿਆ।
ਕਰਨਲ ਵੀਰ ਅਮੋਲ ਸਿੰਘ, ਸਾਬਕਾ ਉਪ ਪ੍ਰਧਾਨ ਜਿਲ੍ਹਾ ਸੈਨਿਕ ਬੋਰਡ, ਕੁਲਦੀਪ ਸਿੰਘ ਸੁਪਰਡੈਂਟ, ਸ੍ਰੀਮਤੀ ਮਨਜਿੰਦਰ ਕੌਰ, ਪਵਨ ਕੁਮਾਰ, ਜਸਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ, ਮਿਸ ਸੁਚੇਤਾ ਗੁਪਤਾ, ਰਮੇਸ਼ ਚੰਦ, ਸੰਦੀਪ ਸਿੰਘ, ਸੁਖਵਿੰਦਰ ਸਿੰਘ, ਅਸ਼ੋਕ ਕੁਮਾਰ, ਸ਼ਾਂਤੀ ਦੇਵੀ ਅਤੇ ਜੋਗਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media