ਕਪੂਰਥਲਾ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੀ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ
ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਖਿਆਂ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਗੂ ਹੋਵੇਗੀ।ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁੱਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ।
ਇਸੇ ਤਰ੍ਹਾਂ ਗੱਡੀਆਂ ਆਦਿ ਵਿਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਅਵਾਜ਼ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ।ਸਿਰਫ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਹਾਰਨ, ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਿਤ ਆਵਾਜ਼ ਵਿੱਚ ਵਜਾਏ ਜਾ ਸਕਦੇ ਹਨ।
ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ।ਇਹ ਹੁਕਮ 25 ਮਾਰਚ 2020 ਤੱਕ ਲਾਗੂ ਰਹਿਣਗੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media