ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ) – ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ, ਖਿਆਲਾ ਖੁਰਦ, ਰਾਮ ਤੀਰਥ ਰੋਡ ਦੇ ਕੈਂਪਸ ਵਿੱਚ ਅੱਜ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੁਆਰਾ ਚਲਾਈ ਮੁਹਿੰਮ ਸਵੱਛ ਭਾਰਤ ਮੁਹਿੰਮ ਨੂੰ ਸ਼ੁਰੁ ਕੀਤਾ ਗਿਆ।ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਜੀਵਨ ਜੋਤੀ ਸਿਡਾਨਾ ਨੇ ਹਰੀ ਝੰਡੀ ਦੇ ਕੇ ਮੁਹਿੰਮ ਦੀ ਸ਼ੁਰੂੁਆਤ ਕੀਤੀ।ਬੀ.ਐਡ ਦੇ
‘ਲੀਡਰਜ਼’ ਹਾਊਸ ਦੇ 25 ਵਿਦਿਆਰਥੀਆਂ ਨੇ ਆਪਣੇ ਹਾਊਸ ਇੰਚਾਰਜ਼ ਅਧਿਆਪਕਾ ਮਨਦੀਪ ਕੋਰ ਢਿੱਲੌ ਅਤੇ ਦਰਸ਼ਪੀ੍ਰਤ ਸਿੰਘ ਭੁੱਲਰ ਦੀ ਨਿਰਦੇਸ਼ਨਾਂ ਹੇਠ ਮੁਹਿੰਮ ਨੂੰ ਸ਼ੁਰੁਆਤ ਕੀਤੀ ਜਿਸ ਵਿੱਚ ਬੀ.ਐਡ ਦੇ ਦੂਸਰੇ ਹਾਊਸਾਂ ਦੇ ਵਿਦਿਆਥੀਆਂ ਅਤੇ ਅਧਿਆਪਕਾਂ ਨੇ ਕੈਂਪਸ ਦਾ ਆਲਾ ਦੁਆਲਾ ਸਾਫ ਕੀਤਾ ਅਤੇ ਬਾਅਦ ਵਿੱਚ ਸਾਰੇ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਦੁਆਰਾ ਇਹ ਸੁੰਹ ਚੁੱਕੀ ਗਾਈ ਕਿ ਨਰਿੰਦਰ ਮੋਦੀ ਜੀ ਦੁਆਰਾ ਚਲਾਈ ਗਈ ਮੁਹਿੰਮ ਨੂੰ ਭਾਰਤ ਦੇ ਕੋਨੇ-ਕੋਨੇ ਵਿੱਚ ਫੈਲਾਇਆ ਜਾਵੇ ਤਾਂ ਜੋ ਗਾਂਧੀ ਜੀ ਦੇ ਸੁਪਨੇ ਸਵੱਛ ਭਾਰਤ ਦਾ ਨਿਰਮਾਣ ਕੀਤਾ ਜਾਵੇ। ਇਸ ਮੋਕੇ ਤੇ ਸੰਸਥਾ ਦੇ ਪਿ੍ਰੰਸੀਪਲ ਡਾ. ਜੀਵਨ ਜੋਤੀ ਸਿਡਾਨਾ ਨੇ ਵਿਦਿਆਰਥੀਆਂ ਦੀ ਇਸ ਮੁਹਿੰਮ ਵਿੱਚ ਹਿੱਸਾ ਲੈਣ ਲਈ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਇਸ ਮੁਹਿੰਮ ਨੂੰ ਅੱਗੇ ਜਾਰੀ ਰੱਖਣ ਲਈ ਪ੍ਰੇਰਿਆ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media