ਕਪੂਰਥਲਾ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਜਲ ਸਪਲਾਈ ਤੇ ਸੈਨੀਟੇਸ਼ਨ (ਮਸਟਰੋਲ) ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਕਪੂਰਥਲਾ ਇਕਾਈ ਦੀ
ਗੁਰਮੁੱਖ ਸਿੰਘ ਢੋਡ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਯੂਨੀਅਨ ਦਾ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕੀਤਾ ਗਿਆ ਅਤੇ ਮੁਲਾਜ਼ਮਾਂ ਦੇ ਭੱਖਦੇ ਮਸਲਿਆਂ ’ਤੇ ਵਿਚਾਰ-ਚਰਚਾ ਕੀਤੀ ਗਈ।ਜਿਨ੍ਹਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਮਹਿਕਮੇ ਅਧੀਨ ਲਿਆ ਕੇ ਰੈਗੂਲਰ ਪ੍ਰਕਿਰਿਆ ਸ਼ੁਰੂ ਕਰਨਾ, ਦਰਜਾ ਤਿੰਨ ਤੇ ਚਾਰ ਦੀਆਂ ਤਰੱਕੀਆਂ, ਡੀ.ਏ ਦਾ ਬਕਾਇਆ ਆਦਿ ਸ਼ਾਮਲ ਸੀ।ਇਸੇ ਤਰ੍ਹਾਂ ਮੰਡਲ ਪੱਧਰ ਦੀਆਂ ਮੰਗਾਂ ਸਬੰਧੀ ਕਾਰਜਕਾਰੀ ਇੰਜੀਨੀਅਰ ਨਾਲ ਤਾਲਮੇਲ ਕਰਕੇ ਇਨ੍ਹਾਂ ਨੂੰ ਪੂਰਾ ਕਰਵਾਉਣ ਬਾਰੇ ਚਰਚਾ ਕੀਤੀ ਗਈ।
ਇਸ ਮੌਕੇ ਅਨਿਲ ਕੁਮਾਰ ਨਾਹਰ, ਮਨਮੋਹਨ ਸਿੰਘ ਕਰੀਰ, ਬਲਬੀਰ ਸਿੰਘ ਨਾਨਕਪੁਰ, ਸੰਦੀਪ, ਜਗਦੀਸ਼ ਕੁਮਾਰ, ਸ਼ੀਤਲਾ ਪ੍ਰਸਾਦ, ਕੇਦਾਰ ਨਾਥ, ਸਤਨਾਮ ਸਿੰਘ, ਪਲਵਿੰਦਰ ਸਿੰਘ ਔਜਲਾ, ਬਲਬੀਰ ਸਿੰਘ ਸਿੱਧਵਾਂ ਦੋਨਾ, ਸੰਤੋਖ ਸਿੰਘ ਤੇ ਤਰਸੇਮ ਲਾਲ ਆਦਿ ਹਾਜ਼ਰ ਸਨ।
Check Also
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਖੇਡਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ …
Punjab Post Daily Online Newspaper & Print Media