Saturday, March 21, 2026

ਡਾਕਟਰੀ ਸਿਖਿਆ ਮੰਤਰੀ ਸੋਨੀ ਵਲੋਂ ਐਥਲੈਟਿਕਸ ਐਸੋਸੀਏਸ਼ਨ ਨੂੰ 1 ਲੱਖ ਦੇਣ ਦਾ ਐਲਾਨ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਐਥਲੈਟਿਕਸ ਐਸੋਸੀਏਸ਼ਨ ਵਲੋਂ ਗੁਰੂ ਨਾਨਕ PPNJ0302202013ਸਟੇਡੀਅਮ ਵਿਖੇ ਐਥਲੈਟਿਕਸ ਖੇਡਾਂ ਦਾ ਉਦਘਾਟਨ ਕੀਤਾ।ਉਨਾਂ ਕਿਹਾ ਕਿ ਖੇਡਾਂ ਬੱਚਿਆਂ ਨੂੰ ਤੰਦਰੁਸਤ ਬਣਾਉਂਦੀਆਂ ਹਨ ਅਤੇ ਉਥੇ ਉਨ੍ਹਾਂ ਦਾ ਮਾਨਸਿਕ ਵਿਕਾਸ ਵੀ ਕਰਦੀਆਂ ਹਨ।ਸੋਨੀ ਨੇ ਬੱਚਿਆਂ ਨੂੰ ਖੇਡਾਂ ਨਾਲ ਜੋੜਣ ਲਈ ਐਸੋਸੀੲੈਸ਼ਨ ਦਾ ਧੰਨਵਾਦ ਵੀ ਕੀਤਾ ਅਤੇ ਐਸੋਸੀਏਸ਼ਨ ਨੂੰ ਆਪਣੇ ਫੰਡ ਵਿੱਚੋਂ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਸੋਨੀ ਨੇ ਕਿਹਾ ਕਿ ਐਥਲੈਟਿਕਸ ਐਸੋਸੀਏਸ਼ਨ ਵੱਲੋ ਸਵੇਰੇ ਅਤੇ ਸ਼ਾਮ ਬੱਚਿਆਂ ਨੂੰ ਫ੍ਰੀ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ ਅਤੇ ਇਸ ਐਸੋਸੀੲੈਸ਼ਨ ਨੇ ਦੇਸ਼ ਨੂੰ ਵਧੀਆ ਕਿਸਮ ਦੇ ਖਿਡਾਰੀ ਦਿੱਤੇ ਹਨ।
                 ਇਸ ਮੌਕੇ ਬਾਲ ਕ੍ਰਿਸ਼ਨ ਸ਼ਰਮਾ, ਸੰਦੀਪ ਸਰੀਨ, ਮਹਿੰਦਰ ਸਿੰਘ ਵਿਰਕ, ਸੁਰਜੀਤ ਸਿੰਘ, ਕੋਚ ਭਗਵਾਨ ਦਾਸ, ਅਮਿਤ ਹਾਂਡਾ, ਵਰੁਣ ਅਰੋੜਾ, ਇੰਦਰਜੀਤ, ਜੋਗਿੰਦਰਪਾਲ ਵੀ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply