Monday, December 23, 2024

ਸ੍ਰੀਲੰਕਾ ਸੁਪਰੀਮ ਕੋਰਟ ਤੇ ਲੰਡਨ ਹਾਈਕੋਰਟ ਦੇ ਜੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 3 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀਲੰਕਾ ਸੁਪਰੀਮ PPNJ0302202016ਕੋਰਟ ਦੇ ਜੱਜ ਪੀ.ਪਦਮਨ ਸਰਸੇਨਾ ਅਤੇ ਇੰਗਲੈਂਡ ਦੇ ਲੰਡਨ ਹਾਈਕੋਰਟ ਦੇ ਜੱਜ ਬੀਬੀ ਪਰਮਜੀਤ ਕੌਰ (ਡੇਮ ਬੌਬੀ ਚੀਮਾ) ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨਾਲ ਆਕਸਫੋਰਡ ਯੂਨੀਵਰਸਿਟੀ ਇੰਗਲੈਂਡ ਦੇ ਪ੍ਰੋਫੈਸਰ ਪ੍ਰੀਤਮ ਸਿੰਘ ਅਤੇ ਹਰੀ ਨਾਮ ਸਿੰਘ ਖ਼ਾਲਸਾ ਵੀ ਮੌਜੂਦ ਸਨ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
               ਇਸ ਮੌਕੇ ਸ੍ਰੀਲੰਕਾ ਸੁਪਰੀਮ ਕੋਰਟ ਦੇ ਜੱਜ ਪੀ.ਪਦਮਨ ਸਰਸੇਨਾ ਨੇ ਕਿਹਾ ਕਿ ਵਿਸ਼ਵ ਦੇ ਮਹਾਨ ਰੂਹਾਨੀ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਉਨ੍ਹਾਂ ਨੂੰ ਬੇਹੱਦ ਪ੍ਰਸੰਨਤਾ ਹੋਈ ਹੈ।ਇਹ ਵਿਸ਼ਵ ਦੇ ਲੋਕਾਂ ਲਈ ਮਾਨਸਿਕ ਸ਼ਾਂਤੀ ਦਾ ਸੋਮਾ ਹੈ।ਇਸ ਦੌਰਾਨ ਲੰਡਨ ਹਾਈਕੋਰਟ ਦੀ ਜੱਜ ਡੇਮ ਬੌਬੀ ਚੀਮਾ ਨੇ ਕਿਹਾ ਕਿ ਉਨ੍ਹਾਂ ਦਾ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਦਾ ਅਨੁਭਵ ਪ੍ਰੇਰਣਾ ਅਤੇ ਉਤਸ਼ਾਹ ਵਾਲਾ ਹੈ। ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ ਹੈ। ਲੰਡਨ ਹਾਈਕੋਰਟ ਦੀ ਜੱਜ ਨੇ ਆਪਣੀ ਫੇਰੀ ਨੂੰ ਯਾਦਗਾਰੀ ਅਤੇ ਨਾ ਭੁੱਲਣਯੋਗ ਦੱਸਿਆ। ਇਸੇ ਦੌਰਾਨ ਪੁੱਜੀਆਂ ਸ਼ਖ਼ਸੀਅਤਾਂ ਨੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦਾ ਧੰਨਵਾਦ ਕੀਤਾ।
             ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਆਦਿ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply