Wednesday, April 22, 2026

ਨਿਊ ਫਲਾਵਰ ਪਬਲਿਕ ਸੀ: ਸੈਕੰ: ਸਕੂਲ ਵਲੋਂ ਨਵਾਂ ਪ੍ਰਾਇਮਰੀ ਸਕੂਲ ਸ਼ੁਰੂ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਨਿਊ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਅੰਤਰਯਾਮੀ ਕਲੋਨੀ ਵਿਖੇ ਨਵੇਂ ਪ੍ਰਾਇਮਰੀ PPNJ0302202018ਸਕੂਲ ਦਾ ਉਦਘਾਟਨ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾ ਵਲੋਂ ਸ਼ਬਦ ਗਾਇਨ ਕੀਤਾ ਗਿਆ।ਚੇਅਰਮੈਨ ਹਰਪਾਲ ਸਿੰਘ ਯੂ.ਕੇ ਨੇ ਦੱਸਿਆ ਕਿ ਜਲਦੀ ਹੀ ਕਾਉਂਸਿਲ ਫਾਰ ਦੀ ਇੰਡੀਅਨ ਸਕੂਲ ਸਰਟੀਫਿਕੇਟ ਐਗਜਾਮੀਨੇਸ਼ਨ (ਸੀ.ਆਈ.ਐਸ.ਸੀ.ਈ) ਕੋਲੋ ਮੰਨਜੂਰੀ ਲੈ ਕੇ ਇਸ ਨੂੰ ਵਧਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਮਾਰਟ ਕਲਾਸਾਂ ਰਾਹੀਂ ਸਿੱਖਿਆ ਦਿੱਤੀ ਜਾਵੇਗੀ।ਬੱਚਿਆਂ ਦੇ ਸਰੀਰਕ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਵਿੱਚ ਬ੍ਰੇਕ ਫਾਸਟ ਅਤੇ ਦੁਪਹਿਰ ਦਾ ਖਾਣਾ ਦੇਣ ਤੋਂ ਇਲਾਵਾ ਹੋਮਵਰਕ ਅਤੇ ਸਕੂਲ ਬੈਗ ਘਰ ਲਿਜਾਣ ਵਾਸਤੇ ਨਹੀ ਦਿੱਤੇ ਜਾਣਗੇ।ਬੱਚਿਆਂ ਨੂੰ ਡੇਅ ਬੋਰਡਿੰਗ ਸਕੂਲਾਂ ਵਾਲੀ ਹਰੇਕ ਸਹੂਲਤ ਦਿੱਤੀ ਜਾਵੇਗੀ।ਹਰਪਾਲ ਸਿੰਘ ਯੂ.ਕੇ ਨੇ ਕਿਹਾ ਕਿ ਤਰਨਤਾਰਨ ਰੋਡ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਇਸ ਤਰ੍ਹਾਂ ਦੀਆਂ ਸਹੂਲਤਾਂ ਦੇਣ ਵਾਲਾ ਹੋਰ ਕੋਈ ਵੀ ਸਕੂਲ ਨਹੀਂ ਹੈ।
              ਇਸ ਮੌਕੇ ਪ੍ਰਿੰਸੀਪਲ ਕੁਲਵਿੰਦਰ ਕੌਰ, ਲਖਵਿੰਦਰ ਸਿੰਘ, ਰਾਜਵਿੰਦਰ ਕੌਰ, ਤਾਨੀਆ ਭਾਟੀਆ, ਪ੍ਰਨੀਤ ਕੌਰ, ਦਲਜੀਤ ਕੌਰ, ਕੰਵਲਪ੍ਰੀਤ ਕੌਰ, ਰਵਿੰਦਰ ਕੌਰ, ਗੁਰਮੇਜ ਸਿੰਘ ਰਾਜੂ ਅਤੇ ਸਰਬਜੀਤ ਸਿੰਘ ਆਦਿ ਤੋਂ ਇਲਾਵਾ ਸਕੂਲ ਦਾ ਹੋਰ ਵੀ ਸਟਾਫ ਮੈਂਬਰ ਹਾਜ਼ਰ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply