Monday, September 21, 2026

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 338ਵਾਂ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ- ਸੰਧੂ) – ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 338ਵਾਂ ਜਨਮ ਦਿਹਾੜਾ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. PPNJ0402202005ਮਨਮੋਹਨ ਸਿੰਘ ਦੇ ਛੋਟੇ ਭਰਾ ਸੁਰਜੀਤ ਸਿੰਘ ਕੋਹਲੀ ਤੇ ਦਲਜੀਤ ਸਿੰਘ ਕੋਹਲੀ ਦੀ ਰਿਹਾਇਸ਼ ਵਿਖੇ ਮਨਾਇਆ ਗਿਆ।ਸਮਾਗਮ ਵਿੱਚ ਭਾਈ ਸੁਰਿੰਦਰ ਸਿੰਘ ਅਰੋੜਾ ਵੀਰ ਜੀ ਤੇ ਇਲਾਕੇ ਦੀ ਸੰਗਤ ਦੇ ਨੇ ਹਾਜ਼ਰੀ ਭਰੀ ਗਈ।ਸ਼੍ਰੀ ਗੁਰੂ ਰਾਮਦਾਸ ਲੋਕ ਭਲਾਈ ਸੁਸਾਇਟੀ ਵਲੋਂ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਦੀ ਸ਼ੁਰੂਆਤ ਆਸਾ ਦੀ ਵਾਰ ਨਾਲ ਕੀਤਾ ਗਿਆ।ਰਾਗੀ ਤੇ ਕਵੀਸ਼ਰੀ ਜੱਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤ।ਸੁਸਾਇਟੀ ਵੱਲੋਂ ਕੋਹਲੀ ਪਰਿਵਾਰ ਤੇ ਹੋਰਨਾਂ ਸੇਵਕਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓੁ ਦੇ ਕੇ ਸਨਮਾਨਿਤ ਕੀਤਾ ਗਿਆ।ਦਲਜੀਤ ਸਿੰਘ ਕੋਹਲੀ ਨੇ ਸੰਗਤਾਂ ਦਾ ਧੰਨਵਾ ਕੀਤਾ।ਗੁਰੂ ਕੇ ਅਤੁੱਟ ਲੰਗਰ ਵੀ ਵਰਤਵਾਏ ਗਏ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply