Monday, September 21, 2026

ਦੰਦਾਂ ਦੇ 33ਵੇਂ ਪੰਦਰਵਾੜੇ ਦੀ ਕੀਤੀ ਸ਼ੁਰੂਆਤ

ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਦੰਦਾਂ ਦੇ 33ਵੇਂ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ।PPNJ0402202006ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਡੋਲੀ ਅਗਰਵਾਲ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਪੰਦਰਵਾੜਾ 1 ਤੋਂ 15 ਫਰਵਰੀ 2020 ਤੱਕ ਜ਼ਿਲ੍ਹੇ ਦੇ ਹਰੇਕ ਸਿਹਤ ਸੰਸਥਾ ਤੇ ਮਨਾਇਆ ਜਾਵੇਗਾ।ਦੰਦਾਂ ਦੇ ਮਾਹਿਰ ਡਾ. ਸ਼ੈਲਾ ਕਨਵਰ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਦੰਦਾਂ ਦੇ ਸੈਟ ਮੁਫਤ ਦਿੱਤੇ ਜਾਣਗੇ ਅਤੇ ਦੰਦਾਂ ਸਬੰਧੀ ਬਿਮਾਰੀਆਂ ਦਾ ਇਲਾਜ ਵੀ ਮੁਫਤ ਕੀਤਾ ਜਾਵੇਗਾ।ਉਨ੍ਹਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਦੇ ਕਾਰਨ, ਲੱਛਣ, ਪ੍ਰਹੇਜ਼ ਅਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾਵੇਗਾ।ਦੰਦਾਂ ਦੀ ਦੇਖਭਾਲ ਦਾ ਸਹੀ ਤਰੀਕਾ ਦੱਸਿਆ ਜਾਵੇਗਾ।
               ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਦਿੱਤੀ ਸਲਾਰੀਆ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਰਕੇਸ਼ ਸਰਪਾਲ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਵਨੀਤ ਬੱਲ, ਮਾਸ ਮੀਡੀਆ ਅਫਸਰ ਗੁਰਿੰਦਰ ਕੌਰ ਕਲੇਰ, ਡੈਂਟਲ ਹਾਈਜ਼ੈਨਿਕ ਮਕੈਨਿਕ ਸੁਨੀਤਾ, ਅਜੀਤ, ਚਮਨ, ਇੰਦਰਜੀਤ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply