Saturday, July 26, 2025
Breaking News

ਮਨਿੰਦਰ ਸਿੰਘ ਲਖਮੀਰਵਾਲਾ ਨੇ ਕੋਰ ਕਮੇਟੀ ਯੂਥ ਸ਼੍ਰੋਮਣੀ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

ਸੁਨਾਮ/ ਲੌਂਗੋਵਾਲ, 4 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਯੂਥ ਦੇ ਕੋਰ ਕਮੇਟੀ ਮੈਂਬਰ ਮਨਿੰਦਰ ਸਿੰਘ ਲਖਮੀਰਵਾਲਾ ਨੇ Maninder Lakhmirwalaਸੁਖਦੇਵ ਸਿੰਘ ਢੀਂਡਸਾ ਦੇ ਸਮਰਥਨ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਰੈਲੀ ਵਿੱਚ ਨੌਜਵਾਨ ਵਰਗ ਦੀ ਗੈਰ ਮੌਜੂਦਗੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਦੇ ਤਾਨਾਸ਼ਾਹੀ ਰਵੱਈਏ ਤੋਂ ਬਿਲਕੁੱਲ ਵੀ ਖ਼ੁਸ਼ ਨਹੀਂ ਹਨ ਤੇ ਅਤੇ ਹੱਕ ਸੱਚ ਦੀ ਲੜਾਈ ਵਿੱਚ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਉਹਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਸਿਧਾਂਤਾਂ ਅਤੇ ਇਤਿਹਾਸਕ ਰੂਪ ਨੂੰ ਮੁੜ ਸੁਰਜੀਤ ਕਰਨ ਲਈ ਜੋ ਆਵਾਜ਼ ਬੁਲੰਦ ਕੀਤੀ ਗਈ ਹੈ, ਉਸ ਦੀ ਅਸੀਂ ਹਰ ਪੱਖੋਂ ਪੁਰਜ਼ੋਰ ਹਮਾਇਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪਿੱਛਲੇ ਕੁੱਝ ਸਮੇਂ ਤੋਂ ਪਾਰਟੀ ਗਲਤ ਅਤੇ ਤਾਨਾਸ਼ਾਹੀ ਫੈਸਲਿਆਂ ਕਰਨ ਬਹੁਤ ਨਿਘਾਰ ਵੱਲ ਜ਼ਾ ਰਹੀ ਹੈ।ਜਦੋਂ ਵੀ ਢੀਂਡਸਾ ਸਾਹਿਬ ਕੋਈ ਪੰਥ ਦੀ ਭਲਾਈ ਲਈ ਫੈਸਲਾ ਲੈਣਗੇ ਤਾਂ ਯੂਥ ਵਿੰਗ ਉਨ੍ਹਾਂ ਦਾ ਸਾਥ ਦੇਵੇਗਾ।
ਇਸ ਮੌਕੇ ਇਸ਼ਵਰਮੀਤ ਸਿੰਘ ਮਿੱਠੂ, ਐਡ. ਪਰਮਿੰਦਰ ਸਿੰਘ ਜ਼ਾਰਜ, ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਉਪਕਾਰ ਸਿੰਘ ਪਾਰਾ ਸਿੰਘਪੁਰਾ, ਸੁਖਜਿੰਦਰ ਸੁੱਖੀ ਸਿੰਘਪੁਰਾ, ਕ੍ਰਿਸ਼ਨ ਢੋਟ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸੁਖਬੀਰ ਸਿੰਘ ਧਾਲੀਵਾਲ, ਗੁਰਜਿੰਦਰ ਸਿੰਘ, ਗੁਰਪਿਆਰ ਸਿੰਘ ਚੱਠਾ, ਰਛਪਾਲ ਸਿੰਘ ਪਾਲੀ ਨੀਲੋਵਾਲ, ਹਰਵਿੰਦਰ ਸਿੰਘ ਭੋਲਾ `ਹਰਵਿੰਦਰ ਸਿੰਘ ਲਾਡੀ, ਸੁਖਪ੍ਰੀਤ ਸਿੰਘ, ਹਾਕਮ ਸਿੰਘ, ਅਨੁਪਿੰਦਰ ਸਿੰਘ, ਗੁਰਦੀਪ ਸਿੰਘ, ਪਰਮਪਾਲ ਸਿੰਘ, ਗੁਰਵਿੰਦਰ ਸਿੰਘ ਗੁਰੀ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਕਾਕਾ ਸੁਨਾਮ ਆਦਿ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply