Friday, April 17, 2026

ਆਮ ਆਦਮੀ ਪਾਰਟੀ ਵਲੋਂ ਭਾਰੀ ਬਹੁਮਤ ਨਾਲ ਦਿੱਲੀ ‘ਚ ਮੁੜ ਸਰਕਾਰ ਬਣਾਉਣ ਦਾ ਦਾਅਵਾ

ਲੌਂਗੋਵਾਲ, 5 ਫਰਵਰੀ ( ਜਗਸੀਰ ਲੌਂਗੋਵਾਲ ) – ਜਨ ਹਿਤ ਕਾਰਜਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਹੀ ਦਿੱਲੀ `ਚ ਦੁਬਾਰਾ ਸਰਕਾਰ ਬਣਾਏਗੀ।ਇਹ PPNJ0502202007ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਲਹਿਰਾ ਦੇ ਇੰਚਾਰਜ ਜਸਵੀਰ ਸਿੰਘ ਕੁਦਨੀ ਦੇ ਭਰਾ ਭੁੁਪਿੰਦਰ ਸਿੰਘ ਕੁਦਨੀ ਅਰੁਣ ਜ਼ਿੰਦਲ ਅਤੇੇ ਮਨੀਸ਼ ਜੈੈੈਨ ਮੂਣਕ ਨੇ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿਖੇ ਬਿਜਲੀ ਦੇ ਵਧੇ ਰੇਟਾਂ ਖਿਲਾਫ ਦਿੱਤੇ ਧਰਨੇ ਦੌਰਾਨ ਪਾਣੀ ਦੀਆਂ ਤੇਜ਼ ਬੌਛਾੜਾਂ ਅੱਖ ਵਿੱਚ ਲੱਗਣ ਨਾਲ ਹਲਕਾ ਲਹਿਰਾ ਦੇ ਇੰਚਾਰਜ ਜਸਵੀਰ ਸਿੰਘ ਕੁਦਨੀ ਦੀ ਅੱਖ ਦੇ ਉਪਰੇਸ਼ਨ ਹੋਣ ਕਰਕੇ ਉਹ ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਹਿੱਸਾ ਨਹੀਂ ਲੈ ਸਕੇ, ਪਰ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵੱਡੀ ਗਿਣਤੀ ‘ਚ ਹਲਕੇ ਦੇ ਨੌਜਵਾਨ ਦਿੱਲੀ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਜੀਅ ਜਾਨ ਨਾਲ ਪ੍ਰਚਾਰ ਕਰ ਰਹੇ ਹਨ। ਉਨਾਂ ਕਿਹਾ ਕਿ `ਆਪ` ਨੇ ਦਿੱਲੀ ਵਿੱਚ ਜੋ ਕੰਮ ਕੀਤੇ ਹਨ, ਉਹ ਕਿਸੇ ਚਮਤਕਾਰ ਤੋਂ ਘੱਟ ਨਹੀਂ।ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਹੀ ਸਰਕਾਰ ਬਣਾਏਗੀ ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply