ਲੌਂਗੋਵਾਲ, 5 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਪਿੰਡ ਸ਼ੇਰੋਂ ਵਿਖੇ ਨਾਗਰਿਕਤਾ ਸੋਧ ਕਾਨੂੰਨ
ਅਤੇ ਕੇਂਦਰ ਸਰਕਾਰ ਦੀਆਂ ਫੁੱਟ ਪਾਊ ਨੀਤੀਆਂ ਦੇ ਖ਼ਿਲਾਫ਼ ਬਲਾਕ ਸਕੱਤਰ ਹਰਪਾਲ ਸਿੰਘ ਹੈਪੀ ਦੀ ਅਗਵਾਈ ਹੇਠ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ।ਪਿੰਡ ਸ਼ੇਰੋਂ ਦੇ ਗੁਰਦੁਆਰਾ ਚੌਂਕ ਵਿਚ ਅਰਥੀ ਫ਼ੂਕਣ ਤੋਂ ਪਹਿਲਾਂ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਆਗੂ ਹਰਪਾਲ ਸਿੰਘ ਹੈਪੀ, ਗੋਬਿੰਦਰ ਸਿੰਘ ਬਡਰੁੱਖਾਂ, ਸਰੂਪ ਚੰਦ ਕਿਲ੍ਹਾ ਭਰੀਆਂ, ਸੁਰਜੀਤ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਗਿੱਲ ਅਤੇ ਦਰਸ਼ਨ ਸਿੰਘ ਬਟੂਹਾ ਨੇ ਨਾਗਰਿਕਤਾ ਸੋਧ ਕਾਨੂੰਨ, ਫੁੱਟ ਪਾਊ ਨੀਤੀਆਂ ਅਤੇ ਦਿੱਲੀ ਦੇ ਸ਼ਾਹੀਨ ਬਾਗ਼ ਵਿੱਚ ਚੱਲ ਰਹੇ ਧਰਨੇ ਵਿਚ ਸ਼ਾਮਲ ਹੋਣ ਜਾ ਰਹੇ ਪੰਜਾਬ ਦੇ ਕਿਸਾਨਾਂ ਨੂੰ ਰਸਤੇ ਵਿਚ ਰੋਕਣ ਦੀ ਨਿਖੇਧੀ ਕੀਤੀ।ਆਗੂਆਂ ਨੇ ਐਲਾਨ ਕੀਤਾ ਕਿ 16 ਫਰਵਰੀ ਮਲੇਰਕੋਟਲਾ ਵਿਖੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕੀਤੀ ਜਾ ਰਹੀ ਰੈਲੀ ਵਿੱਚ ਕਿਸਾਨ ਭਾਈਚਾਰਾ ਵੱਡੀ ਗਿਣਤੀ `ਚ ਸ਼ਮੂਲੀਅਤ ਕਰੇਗਾ। ਇਸ ਧਰਨੇ ਨੂੰ ਨੌਜਵਾਨ ਭਾਰਤ ਸਭਾ ਵਲੋਂ ਵੀ ਸਮਰਥਨ ਦਿੱਤਾ ਗਿਆ।
ਇਸ ਮੌਕੇ ਬਲਜੀਤ ਸਿੰਘ ਤੋਗਾਵਾਲ, ਹਰਦੇਵ ਸਿੰਘ ਮੰਡੇਰ, ਬਲਜੀਤ ਸਿੰਘ ਲੌਂਗੋਵਾਲ, ਰੁਪਿੰਦਰ ਸਿੰਘ, ਰਾਮ ਸਿੰਘ, ਭੂਰਾ ਸਿੰਘ, ਮਿਠੂ ਸਿੰਘ ਕਿਲ੍ਹਾ, ਗੁਰਮੇਲ ਸਿੰਘ ਪਿਡੀਆਂ, ਧੰਨਾ ਸਿੰਘ ਦਿਆਲਗੜ ਅਤੇ ਨੇੜਲੇ ਪਿੰਡਾਂ ਦੇ ਕਿਸਾਨ ਹਾਜ਼ਰ ਸਨ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media