ਪਠਾਨਕੋਟ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਬਾਠ ਸਾਹਿਬ ਵਿਖੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਖੋਲੇ ਗਏ ਲੀਗਲ ਏਡ ਕਲੀਨਿਕ
ਵਿੱਚ ਪੈਰਾ ਲੀਗਲ ਵਲੰਟੀਅਰ ਵਜੋਂ ਨਿਯੁਕਤ ਸ਼੍ਰੀਮਤੀ ਕੁਲਵਿੰਦਰ ਕੋਰ ਨੇ ਦਫਤਰ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਿਖੇ ਸੂਚਨਾ ਦਿੱਤੀ ਕਿ ਸ੍ਰੀ ਬਾਠ ਸਾਹਿਬ ਦੇ ਲੀਗਲ ਏਡ ਕਲੀਨਿਕ ਦੇ ਵਿੱਚ ਮਜੀਠਾ (ਅੰਮ੍ਰਿਤਸਰ) ਦੀ ਰਹਿਣ ਵਾਲੀ ਸ਼੍ਰੀਮਤੀ ਜਗੀਰ ਕੋਰ ਘਰ ਪਰਿਵਾਰ ਤੋਂ ਪਰੇਸ਼ਾਨ ਹੋਣ ਕਰਕੇ ਕਿ ਉਹ ਆਪਣੇ ਘਰ ਨਹੀਂ ਜਾਣਾ ਚਾਹੁੰਦੀ ਹੈ।ਇਸ ਸਬੰਧ ਵਿੱਚ ਮਾਨਯੋਗ ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਹੁਕਮਾਂ ਅਨੁਸਾਰ ਜਤਿੰਦਰ ਪਾਲ ਸਿੰਘ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸ੍ਰੀ ਬਾਠ ਸਾਹਿਬ ਵਿਖੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਖੋਲੇ ਗਏ ਲੀਗਲ ਏਡ ਕਲੀਨਿਕ ਦਾ ਦੋਰਾ ਕਰਕੇ ਉਕਤ ਬਿਰਧ ਔਰਤ ਨਾਲ ਮਿਲ ਕੇ ਗੱਲਬਾਤ ਕੀਤੀ ਤਾਂ ਉਸ ਔਰਤ ਨੇ ਦੱਸਿਆ ਕਿ ਉਹ ਆਪਣੇ ਘਰ ਦਿਆਂ ਕੋਲੋਂ ਪਰੇਸ਼ਾਨ ਹੈ ਤੇ ਉਹ ਆਪਣੇ ਘਰ ਨਹੀਂ ਜਾਣਾ ਚਾਹੁੰਦੀ ਹੈ।ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਸੋਸ਼ਲ ਸਕਿਉਰਟੀ ਅਫਸਰ ਪਠਾਨਕੋਟ ਨਾਲ ਗੱਲ ਕਰਨ ‘ਤੇ ਉਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ।ਵਿਭਾਗ ਵਲੋਂ ਭੇਜੇ ਗਏ ਕਰਮਚਾਰੀ ਹਰਪਿੰਦਰ ਸਿੰਘ ਦਫਤਰ ਜਿਲ੍ਹਾ ਸੋਸ਼ਲ ਸਕਿਉਰਟੀ ਪਠਾਨਕੋਟ ਵਲੋਂ ਉਕਤ ਬਿਰਧ ਔਰਤ ਨੂੰ ਸਿਵਲ ਹਸਪਤਾਲ ਵਿਖੇ ਖੋਲੇ ਗਏ ਵਨ ਸਟੋਪ ਸੈਂਟਰ ਵਿਖੇ ਦਾਖਲ ਕਰਵਾ ਕੇ ਉਸ ਦਾ ਮੈਡੀਕਲ ਚੈਕਅਪ ਕਰਵਾਇਆ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media