Wednesday, July 30, 2025
Breaking News

ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਸਿੱਖ ਕੌਮ ਲਈ ਪ੍ਰੇਰਣਾ ਸਰੋਤ ਹੈ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਜੀਵਨ- ਲੌਂਗੋਵਾਲ
ਲੌਂਗੋਵਾਲ, 6 ਫ਼ਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ PPNJ0602202001ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਬੀਤੇ ਤਿੰਨ ਦਿਨਾਂ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਅੱਜ ਸੰਪੂਰਨ ਹੋ ਗਏ।ਸਮਾਪਤੀ ਸਮਾਗਮ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਨਾਲ ਸੰਗਤ ਨੂੰ ਜੋੜਿਆ।ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਦਾ ਜੀਵਨ ਸਿੱਖ ਜੀਵਨ ਜਾਂਚ ਲਈ ਮਿਸਾਲੀ ਹੈ ਅਤੇ ਉਨ੍ਹਾਂ ਦੀ ਦੇਣ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਭਾਈ ਮਨੀ ਸਿੰਘ ਜੀ ਨੇ ਆਪਣੀ ਸੂਝ-ਬੂਝ ਨਾਲ ਅਤਿਅੰਤ ਬਿਖੜੇ ਸਮੇਂ ਵਿਚ ਪੰਥ ਨੂੰ ਇਕਮੁੱਠ ਰੱਖਿਆ। ਉਨ੍ਹਾਂ ਤਿੰਨ ਦਿਨਾਂ ਗੁਰਮਤਿ ਸਮਾਗਮ ਸਮੇਂ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
           ਇਨ੍ਹਾਂ ਗੁਰਮਤਿ ਸਮਾਗਮਾਂ ਸਮੇਂ ਸਿੱਖ ਨੌਜੁਆਨਾਂ ਦੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 100 ਤੋਂ ਵੱਧ ਸਿੱਖ ਨੌਜੁਆਨਾਂ ਨੇ ਹਿੱਸਾ ਲਿਆ।ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਵੀ ਖਿੱਚ ਦਾ ਕੇਂਦਰ ਬਣੇ।ਅਵਲ ਆਉਣ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਦਸਤਾਰ ਅਤੇ ਕਵੀਸ਼ਰੀ ਮੁਕਾਬਲਿਆਂ ਲਈ ਨੌਜੁਆਨ ਆਗੂ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਵੱਖ-ਵੱਖ ਸਕੂਲਾਂ ਤੱਕ ਪਹੁੰਚ ਕਰਕੇ ਨੌਜੁਆਨਾਂ ਨੂੰ ਉਤਸ਼ਾਹਿਤ ਕੀਤਾ ਗਿਆ ਸੀ।ਸਮਾਗਮਾਂ ਸਮੇਂ ਸਟੇਜ ਦੀ ਸੇਵਾ ਜਸਬੀਰ ਸਿੰਘ ਜੱਸੀ ਨੇ ਨਿਭਾਈ।
             ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਪਰਮਜੀਤ ਸਿੰਘ ਖ਼ਾਲਸਾ, ਬਾਬਾ ਦਲਵਾਰ ਸਿੰਘ ਛੀਨੀਵਾਲ, ਜਥੇਦਾਰ ਉਦੈ ਸਿੰਘ ਲੌਂਗੋਵਾਲ, ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਮੈਂਬਰ ਕੌਰ ਕਮੇਟੀ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਡਾ. ਜਤਿੰਦਰ ਸਿੰਘ ਸਿੱਧੂ ਸਾਬਕਾ ਡਾਇਰੈਕਟਰ, ਪਿ੍ਰੰਸੀਪਲ ਡਾ. ਕੁਲਦੀਪ ਸਿੰਘ ਬੱਲ, ਪਰਮਜੀਤ ਸਿੰਘ, ਬਿੰਦਰ ਸਿੰਘ ਠੇਕੇਦਾਰ, ਜਸਵਿੰਦਰ ਸਿੰਘ ਲਿਬੜਾ, ਸੁਰਜੀਤ ਸਿੰਘ ਠੀਕਰੀਵਾਲਾ, ਭਾਈ ਸੱਜਣ ਸਿੰਘ ਅਮਰੀਕਾ, ਮੈਨੇਜਰ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply