ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ
ਸਮਾਗਮ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਬੀਕਾਨੇਰ ਵਿਖੇ ਕੈਂਸਰ ਹਸਪਤਾਲ ਵਿਚ ਮਰੀਜ਼ਾਂ ਲਈ ਪੰਜਾਬ ਦੀ ਸੰਗਤ ਵੱਲੋਂ ਲਗਾਏ ਜਾਂਦੇ ਲੰਗਰ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਰੋਕ ਤੁਰੰਤ ਖਤਮ ਕੀਤੀ ਜਾਣੀ ਚਾਹੀਦੀ ਹੈ। ਇਸ ਸਬੰਧ ਵਿਚ ਰਾਜਿਸਥਾਨ ਸਰਕਾਰ ਨੂੰ ਆਦੇਸ਼ ਜਾਰੀ ਕਰ ਕੇ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।ਲੌਂਗੋਵਾਲ ਨੇ ਆਖਿਆ ਕਿ ਲੋੜਵੰਦਾਂ ਅਤੇ ਮਰੀਜ਼ਾਂ ਦੀ ਸੇਵਾ ਲਈ ਲੰਗਰ ਨੂੰ ਰੋਕਣਾ ਠੀਕ ਨਹੀਂ ਹੈ। ਸੰਗਤਾਂ ਵੱਲੋਂ ਲੰਮੇ ਸਮੇਂ ਤੋਂ ਇਹ ਸੇਵਾ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਕਾਰਜ ਲਈ ਤਾਂ ਰਾਜਿਸਥਾਨ ਸਰਕਾਰ ਨੂੰ ਸੰਗਤ ਦੀ ਪ੍ਰਸ਼ੰਸਾ ਅਤੇ ਸਹਾਇਤਾ ਕਰਨੀ ਚਾਹੀਦੀ ਹੈ।ਕੈਂਸਰ ਪੀੜਤ ਮਰੀਜ਼ ਤਾਂ ਪਹਿਲਾਂ ਹੀ ਹਾਲਾਤਾਂ ਦੇ ਝੰਬੇ ਹੁੰਦੇ ਹਨ ਅਤੇ ਅਜਿਹੇ ਸਮੇਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਰਾਹਤ ਦੇਣ ਲਈ ਲਗਾਏ ਜਾਂਦੇ ਲੰਗਰ ਨੂੰ ਰੋਕਣਾ ਪੀੜਤਾਂ ਲਈ ਇਕ ਹੋਰ ਵੱਡੀ ਮੁਸੀਬਤ ਦੀ ਤਰ੍ਹਾਂ ਹੈ।ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਵਾਰਸ ਜੇਕਰ ਬਾਹਰੋਂ ਪ੍ਰਸ਼ਾਦਾ ਛਕਦੇ ਹਨ ਤਾਂ ਉਨ੍ਹਾਂ ਨੂੰ ਇਕ ਵਾਧੂ ਆਰਥਿਕ ਬੋਝ ਝੱਲਣਾ ਪੈਂਦਾ ਹੈ। ਲੌਂਗੋਵਾਲ ਨੇ ਦੱਸਿਆ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਰਾਜਿਸਥਾਨ ਸਰਕਾਰ ਨਾਲ ਰਾਬਤਾ ਬਣਾਉਣ ਲਈ ਕਿਹਾ ਹੈ, ਜਿਸ ’ਤੇ ਗੌਰ ਕਰਦਿਆਂ ਜਲਦ ਹੀ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media