Monday, September 21, 2026

ਲਾਈਟ ਐਂਡ ਸਾਊਂਡ ਪ੍ਰੋਗਰਾਮ ਦਾ ਕੈਬਨਿਟ ਮੰਤਰੀ ਸੋਨੀ ਕਰਨਗੇ ਉਦਘਾਟਨ

8 ਤੋਂ 10 ਫਰਵਰੀ ਤੱਕ ਪਾਇਟੈਕਸ ਗਰਾਉਂਡ ਰਣਜੀਤ ਐਵੀਨਿਊ ਵਿਖੇ ਹੋਵੇਗਾ ਪ੍ਰੋਗਰਾਮ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਡਿਜੀਟਲ ਮਿਊਜੀਅਮ ਅਤੇ Shivdular Singh DC1ਲਾਈਟ ਐਂਡ ਸਾਉਂਡ ਪ੍ਰੋਗਰਾਮ 8 ਤੋਂ 10 ਫਰਵਰੀ 2020 ਤੱਕ ਪਾਇਟੈਕਸ ਗਰਾਉਂਡ ਰਣਜੀਤ ਐਵੀਨਿਊ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ 9 ਫਰਵਰੀ ਨੂੰ ਸ਼ਾਮ 6:30 ਵਜੇ ਪਾਈਟੈਕਸ ਰਣਜੀਤ ਐਵੀਨਿਊ ਵਿਖੇ ਲੱਗਣ ਵਾਲੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ 8 ਫਰਵਰੀ ਨੂੰ ਪਾਈਟੈਕਸ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਆਧਾਰਿਤ ਡਿਜੀਟਲ ਮਿਊਜੀਅਮ ਵਿੱਚ ਸਵੇਰੇ 11:00 ਸੁਨੀਲ ਦੱਤੀ ਹਲਕਾ ਵਿਧਾਇਕ ਉੱਤਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।ਢਿਲੋਂ ਨੇ ਦੱਸਿਆ ਕਿ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ।
               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 8 ਤੋਂ 10 ਫਰਵਰੀ ਤੱਕ ਤਿੰਨੋਂ ਦਿਨ ਸਵੇਰੇ 7.00 ਤੋਂ ਸ਼ਾਮ 5.00 ਵਜੇ ਤੱਕ ਡਿਜ਼ੀਟਲ ਮਿਊਜ਼ੀਅਮ ਦਾ ਦਾਖਲਾ ਮੁਫ਼ਤ ਹੈ।ਢਿਲੋਂ ਨੇ ਦੱਸਿਆ ਕਿ 9 ਅਤੇ 10 ਫਰਵਰੀ 2020 ਨੂੰ ਦੋਨੋਂ ਦਿਨ ਸ਼ਾਮ ਨੂੰ 6.00 ਅਤੇ 7.00 ਵਜੇ ਲਾਈਟ ਐਂਡ ਸਾਊਂਡ ਸ਼ੋਅ ਦੇ ਦੋ ਸ਼ੋਅ ਵੀ ਹੋਣਗੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply