ਭੀਖੀ, 7 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ 73ਵੇਂ ਜਨਮ ਦਿਹਾੜੇ ਸਬੰਧੀ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਬੁੁਢਲਾਢਾ ਵਿਖੇ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਜਥੇਦਾਰ ਬਲਵੀਰ ਸਿੰਘ
ਬੱਛੋਆਣਾ, ਜਥੇਦਾਰ ਬਲਵਿੰਦਰ ਸਿੰਘ ਮੰਡੇਰ, ਜੋਗਿੰਦਰ ਸਿੰਘ ਬੋਹਾ ਅਤੇ ਰਜਿੰਦਰ ਸਿੰਘ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਦੇ ਜਨਮ ਦਿਨ ‘ਤੇ 12 ਫਰਵਰੀ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ।
ਉਨਾਂ ਕਿਹਾ ਕਿ ਮੀਟਿੰਗ ਦੌਰਾਨ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਗਰਮ ਆਗੂ ਸੁਖਚੈਨ ਸਿੰਘ ਅਤਲਾ ‘ਤੇ ਪੁਲਿਸ ਵਲੋਂ ਪਾਏ ਝੂਠੇ ਪਰਚੇ ‘ਤੇ ਵਿਚਾਰ ਚਰਚਾ ਕਰਦਿਆਂ ਕਿਹਾ ਗਿਆ ਕਿ ਇਸ ਸਬੰਧੀ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਵੀ ਜਾਣੂ ਕਰਵਾਇਆ ਜਾਵੇਗਾ।ਮੀਟਿੰਗ ਦੌਰਾਨ ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਨ ਸਬੰਧੀ ਪੋਸਟਰ ਵੀ ਜਾਰੀ ਕੀਤਾ ਗਿਆ।ਇਸ ਮੌਕੇ ਦਰਸ਼ਨ ਸਿੰਘ ਕਾਲੇਕੇ, ਰਣਜੀਤ ਸਿੰਘ, ਮਨਜੀਤ ਸਿੰਘ, ਭੋਲਾ ਸਿੰਘ ਮੰਡੇਰ, ਹਰਨੈਬ ਸਿੰਘ, ਮੇਜਰ ਸਿੰਘ ਭੱਠਲ, ਸੁਖਦੇਵ ਸਿੰਘ ਸੈਦੇਵਾਲਾ, ਪਵਨ ਸਿੰਘ ਰਮਦਿੱਤੇ ਵਾਲਾ, ਮਿੱਠੂ ਸਿੰਘ, ਮਹਿੰਦਰ ਸਿੰਘ, ਸੁਖਮੰਦਰ ਸਿੰਘ ਹਸਨਪੁਰ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media