Tuesday, November 24, 2026

ਐਸ.ਸੀ ਕਮਿਸ਼ਨ ਮੈਂਬਰ ਨੇ ਸੁਣੀਆਂ ਸਮੱਸਿਆਵਾਂ- ਇਨਸਾਫ ਦਿਵਾਉਣ ਦਾ ਦਿੱਤਾ ਭਰੋਸਾ

ਲੌਂਗੋਵਾਲ, 7 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਮੈਂਬਰ ਮੈਡਮ ਪੂਨਮ ਕਾਂਗੜਾ ਨੇ ਸਥਾਨਕ ਰੈਸਟ ਹਾਊਸ PPNJ0702202012ਵਿਖੇ ਐਸ.ਸੀ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈਆਂ ਦਾ ਮੌਕੇ ‘ਤੇ ਹੀ ਨਿਪਟਾਰਾ ਵੀ ਕੀਤਾ।ਮੈਡਮ ਪੂਨਮ ਕਾਂਗੜਾ ਨੂੰ ਮਿਲਣ ਆਏ ਦਲਿਤ ਸਮਾਜ ਦੇ ਵੱਖ-ਵੱਖ ਵਫਦਾਂ ਨੇ ਜਿਆਦਾਤਰ ਸ਼ਿਕਾਇਤਾਂ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਅਧਿਕਾਰੀਆਂ ਦੀਆਂ ਹੀ ਕੀਤੀਆਂ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਵਿੱਚ ਅਪਣੇ ਕੰਮ ਕਰਵਾਉਣ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈਆਂ ਨੇ ਪੁਲਿਸ ਪ੍ਰਸ਼ਾਸਨ ਪ੍ਰਤੀ ਵੀ ਭਾਰੀ ਨਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਥਾਣੇ ਵਿੱਚ ਪੁਲਿਸ ਵਲੋਂ ਬਿਨਾਂ ਕਿਸੇ ਗੱਲ ਤੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ।ਜਿਆਦਾ ਸ਼ਿਕਾਇਤਾਂ ਥਾਣਾ ਧਰਮਗੜ੍ਹ ਦੀਆਂ ਆਈਆਂ।ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਐਸ.ਸੀ ਵਰਗ ਨਾਲ ਸਬੰਧਿਤ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply