ਕਪੂਰਥਲਾ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144
ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਬ ਡਵੀਜ਼ਨ ਫਗਵਾੜਾ ਵਿੱਚ 8 ਅਤੇ 9 ਫਰਵਰੀ 2020 ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਵੱਖਰੇ ਹੁਕਮ ਰਾਹੀਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਕਾਸ਼ ਉਤਸਵ ਦੀ ਧਾਰਮਿਕ ਮਹੱਤਤਾ ਨੂੰ ਸਮਝਦੇ ਹੋਏ ‘ਪੰਜਾਬ ਲਿਕਰ ਲਾਇਸੰਸ ਰੂਲਜ਼, 1956’ ਦੇ ਰੂਲ 37(9) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਗਵਾੜਾ ਵਿਖੇ 8 ਫਰਵਰੀ 2020 ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪੈਂਦੇ ਰੂਟ ’ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media