Friday, August 7, 2026

ਕੇਂਦਰੀ ਸਿੱਖ ਅਜਾਇਬ ਘਰ ’ਚ ਜਥੇਦਾਰ ਬਾਬਾ ਲੱਖਾ ਸਿੰਘ ਤੇ ਪ੍ਰਿੰਸੀਪਲ ਚੰਨਣ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ PPNJ0702202017ਅਜਾਇਬ ਘਰ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਾਬਾ ਲੱਖਾ ਸਿੰਘ ਅਤਲਾ ਕਲਾਂ ਅਤੇ ਸ਼੍ਰੋਮਣੀ ਰਾਗੀ ਪ੍ਰਿੰਸੀਪਲ ਚੰਨਣ ਸਿੰਘ ਮਜਬੂਰ ਦੀਆਂ ਤਸਵੀਰਾਂ ਲਗਾਈਆਂ ਗਈਆਂ।ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਨੇ ਨਿਭਾਈ।ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।
             ਸਮਾਗਮ ਦੌਰਾਨ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਬਾਬਾ ਲੱਖਾ ਸਿੰਘ ਨੇ ਜਿਥੇ ਕਈ ਵਿੱਦਿਅਕ ਅਦਾਰਿਆਂ ਦੀ ਸਥਾਪਨਾ ਕਰ ਕੇ ਵਿਦਿਆ ਦੇ ਪਸਾਰ ਵਿਚ ਅਹਿਮ ਯੋਗਦਾਨ ਪਾਇਆ ਹੈ, ਉਥੇ ਉਨ੍ਹਾਂ ਨੇ ਧਰਮ ਪ੍ਰਚਾਰ ਕਰਦਿਆਂ ਅਨੇਕਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਇਆ।ਸ਼੍ਰੋਮਣੀ ਰਾਗੀ ਪ੍ਰਿੰਸੀਪਲ ਚੰਨਣ ਸਿੰਘ ਮਜਬੂਰ ਨੇ ਵੀ ਗੁਰਬਾਣੀ ਕੀਰਤਨ ਦੀ ਸੇਵਾ ਦੇ ਨਾਲ-ਨਾਲ ਅਨੇਕਾਂ ਸਿੱਖਿਆਰਥੀਆਂ ਨੂੰ ਗੁਰਬਾਣੀ ਕੀਰਤਨ ਦੀ ਸਿੱਖਿਆ ਦਿੱਤੀ।ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਅਤੇ ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ।
               ਇਸ ਮੌਕੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਸੁਖਬੀਰ ਸਿੰਘ ਤੇ ਨਿਸ਼ਾਨ ਸਿੰਘ ਤੋਂ ਇਲਾਵਾ ਪ੍ਰੋ. ਗੁਰਦੇਵ ਸਿੰਘ ਫੁੱਲ, ਅਵਤਾਰ ਸਿੰਘ ਸੋਢੀ, ਚੰਨਣ ਸਿੰਘ ਸੇਵਕ, ਬਲਵਿੰਦਰ ਸਿੰਘ ਪੱਟੀ, ਸਵਿੰਦਰ ਸਿੰਘ ਪਟਿਆਲਾ, ਬੀਬੀ ਗਿਆਨ ਕੌਰ, ਬੀਬੀ ਅਨੀਤਾ ਰਾਜ ਸਰੋਆ ਸਮੇਤ ਸੰਗਤਾਂ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply