Friday, August 7, 2026

ਨਵੇਂ ਆਏ ਐਸ.ਐਚ.ਓ ਆਦਿਤਯਾ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ

ਧੂਰੀ, 8 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਐਸ.ਐਚ.ਓ ਆਦਿਤਯਾ ਆਈ.ਪੀ.ਐਸ ਨੇ ਸ਼ਹਿਰ ਵਿਚ ਅਮਨ ਕਾਨੂੰਨ ਦੀ Aditiya Dhuriਵਿਵਸਥਾ ਨੂੰ ਹੋਰ ਵਧੀਆ ਬਨਾਉਣ ਅਤੇ ਟਰੈਫਿਕ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱੱਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਸਮੇਂ ਉਨਾਂ ਨੇ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਮਨਚਲਿਆਂ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਚਿਤਵਾਨੀ ਦਿੰਦਿਆਂ ਕਿਹਾ ਹੈ ਕਿ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਸਖਤੀ ਵਰਤਦੇ ਹੋਏ ਉਹਨਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ `ਤੇ ਬਖਸਿਆ ਨਹੀਂ ਜਾਵੇਗਾ।ਉਹਨਾਂ ਨੇ ਸ਼ਹਿਰੀਆਂ ਪਾਸੋਂ ਸਹਿਯੋਗ ਦੀ ਮੰਗ ਵੀ ਕੀਤੀ।
                 ਜ਼ਿਕਰਯੋਗ ਹੈ ਕਿ ਆਦਿਤਯਾ ਵੱਲੋਂ ਆਈ.ਪੀ.ਐਸ ਚੁਣੇ ਜਾਣ ਉਪਰੰਤ ਥਾਣਾ ਸਿਟੀ ਧੂਰੀ ਵਿਖੇ ਬਤੌਰ ਐਸ.ਐਚ.ਓ ਪਹਿਲਾ ਚਾਰਜ਼ ਸੰਭਾਲਿਆ ਗਿਆ ਹੈ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply