ਸੰਗਰੂਰ, 8 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੀ ਬੀਬਾ ਪਰਮਜੀਤ ਕੌਰ ਵਿਰਕ ਪ੍ਰਧਾਨ ਇਸਤਰੀ ਅਕਾਲੀ ਦਲ ਜਿਲ੍ਹਾ
ਸੰਗਰੂਰ ਵਲੋਂ ਬੀਬੀ ਰੁਪਿੰਦਰ ਕੌਰ ਨੂੰ ਇਸਤਰੀ ਅਕਾਲੀ ਦਲ ਸਰਕਲ ਲੌਂਗੋਵਾਲ ਦੀ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਇਸ ਦੇ ਨਾਲ ਪਿੰਡੀ ਅਮਰ ਸਿੰਘ ਵਾਲੀ ਤੋਂ ਬੀਬੀ ਅਮਰਜੀਤ ਕੌਰ ਸਹਾਇਕ ਸਕੱਤਰ, ਬੀਬੀ ਪਰਮਜੀਤ ਕੌਰ ਗਿੱਲ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ।ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ, ਕਾਕਾ ਨਵਇੰਦਰਪ੍ਰੀਤ ਸਿੰਘ ਕੋਰ ਕਮੇਟੀ ਮੈਂਬਰ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ ਮੁੱਖ ਸੇਵਾਦਾਰ ਵਲੋਂ ਬੀਬੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜਥੇਦਾਰ ਊਦੇ ਸਿੰਘ ਸਬਕਾ ਮੈਂਬਰ, ਪਰਮਜੀਤ ਸਿੰਘ ਜੱਸੇਕਾ, ਜਸਵੀਰ ਸਿੰਘ ਲੌਂਗੋਵਾਲ, ਮੈਨੇਜਰ ਅਜੈਬ ਸਿੰਘ ਦੁੱਲਟ, ਸਰਪੰਚ ਸੁਖਵਿੰਦਰ ਸਿੰਘ ਸਤੀਪੁਰਾ, ਬਹਾਦਰ ਸਿੰਘ ਮੈਂਬਰ, ਸੁਖਦੇਵ ਸਿੰਘ, ਮਹਿੰਦਰ ਸਿੰਘ ਗਿੱਲ, ਅਮਰਜੀਤ ਸਿੰਘ ਪੀ.ਏ, ਬਲਵਿੰਦਰ ਸਿੰਘ ਜਵੰਧਾ, ਸੁਰਿੰਦਰ ਸਿੰਘ ਨਿੱਜੀ ਸਹਾਇਕ, ਸੁਖਬੀਰ ਸਿੰਘ ਢੀਂਡਸਾ ਆਦਿ ਹਾਜ਼ਰ ਸਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media