Friday, April 17, 2026

ਸਰਕਾਰੀ ਸੀਨੀ ਸੈਕੰ. ਸਕੂਲ ਲਹਿਲ ਕਲਾਂ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ

ਸੰਗਰੂਰ, 8 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ ਵਿਖੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ PPNJ0802202008ਸਿੱਧੂ ਦੀ ਦੇਖ-ਰੇਖ ‘ਚ ਸਕੂਲ ਦੇ ਸਾਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਵਿਹੜੇ ‘ਚ ਹੋਏ ਇਸ ਸਮਾਗਮ ਵਿੱਚ ਸਰਪੰਚ ਜਸਵਿੰਦਰ ਸਿੰਘ ਰਿੰਪੀ ਸੂਬਾ ਮੀਤ ਪ੍ਰਧਾਨ ਕਾਂਗਰਸ ਕਿਸਾਨ ਸੈਲ ਨੇ ਮੁੱਖ ਮਹਿਮਾਨ ਅਤੇ ਡਿਪਟੀ ਡੀ.ਈ.ਓ ਓਮ ਪ੍ਰਕਾਸ਼ ਸੇਤੀਆ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ।ਸਕੂਲ ਮੁਖੀ ਸ੍ਰੀਮਤੀ ਮਨਦੀਪ ਕੌਰ ਸਿੱਧੂ ਨੇ ਮੁੱਖ ਮਹਿਮਾਨ ਜਸਵਿੰਦਰ ਸਿੰਘ ਰਿੰਪੀ, ਡਿਪਟੀ ਡੀ.ਈ.ਓ ਓਮ ਪ੍ਰਕਾਸ਼ ਸੇਤੀਆ ਅਤੇ ਹੋਰ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ’ ਨੂੰ ਆਖਿਆ। ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ, ਸਕਿੱਟ ਨਾਟਕ, ਗਿੱਧਾ, ਭੰਗੜਾ, ਕੋਰੀਓਗ੍ਰਾਫੀ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਹਾਜ਼ਰ ਮੈਂਬਰਾਂ ਨੂੰ ਬੇਟੀ ਪੜਾਓ, ਬੇਟੀ ਬਚਾਓ, ਸਵੱਛ ਭਾਰਤ ਅਭਿਆਨ, ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਵੀ ਦਿੱਤਾ ਗਿਆ।ਸਰਪੰਚ ਜਸਵਿੰਦਰ ਨੇ ਸਲਾਨਾ ਸਮਾਗਮ ਦੇ ਆਯੋਜਨ ਲਈ ਸਕੂਲ਼ ਮੁਖੀ, ਅਧਿਆਪਕਾਂ ਅਤੇ ਬੱਚਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਚਾਇਤ ਵਲੋਂ ਪਹਿਲਾਂ ਵੀ ਸਕੂਲ ਦੀ ਬੇਹਤਰੀ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਗਿਆ ਹੈ ਅਤੇ ਭਵਿੱਖ ਵਿੱਚ ਕੀਤਾ ਜਾਵੇਗਾ।ਸਮਾਗਮ ਵਿੱਚ ਪੜਾਈ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
             ਇਸ ਮੌਕੇ ਅਧਿਆਪਕ ਪ੍ਰਦੀਪ ਕੁਮਾਰ, ਪ੍ਰਸ਼ੋਤਮ ਸਿੰਘ, ਜੈ ਦੇਵ ਸ਼ਰਮਾ, ਕੁਲਜੀਤ ਕੌਰ ਲੈਕਚਰਾਰ, ਹਰਜਿੰਦਰ ਸਿੰਘ ਕਲਰਕ, ਸਮਾਜ ਸੇਵੀ ਦਲਜੀਤ ਸਿੰਘ ਸਰਾਓ, ਪਸਵਕ ਕਮੇਟੀ ਦੇ ਚੇਅਰਮੈਨ ਕਰਨੈਲ ਸਿੰਘ, ਜਨਕ ਰਾਜ, ਜਗਦੀਸ਼ ਰਾਏ, ਜਰਨੈਲ ਸਿੰਘ, ਸਾਹਿਬ ਸਿੰਘ, ਸੁਖਪਾਲ ਸਿੰਘ, ਕਰਨੈਲ ਸਿੰਘ (ਸਾਰੇ ਪੰਚ) ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply