Thursday, March 26, 2026

ਕੌਮੀ ਲੋਕ ਅਦਾਲਤ ਪਠਾਨਕੋਟ ਵਲੋਂ 202 ਕੇਸਾਂ ਦਾ ਨਿਪਟਾਰਾ- 195013663/- ਰੁਪਏ ਦੇ ਅਵਾਡਰ ਪਾਸ

ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ PPNJ0902202007ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸੈਸ਼ਨ, ਬਲਜਿੰਦਰ ਸਿੰਘ ਜਿਲ੍ਹਾ ਜੱਜ (ਫੈਮਲੀ ਕੋਰਟ), ਪਰਿੰਦਰ ਸਿੰਘ (ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ), ਕਮਲਦੀਪ ਸਿੰਘ ਧਾਲੀਵਾਲ (ਸੀ.ਜੇ.ਐਮ), ਰਜਿੰਦਰਪਾਲ ਸਿੰਘ ਗਿਲ (ਸਿਵਲ ਜੱਜ (ਜੂਨੀਅਰ ਡਿਵੀਜਨ), ਸਾਹਿਲ ਸਿੰਗਲਾ (ਸਿਵਲ ਜੱਜ (ਜੂਨੀਅਰ ਡਿਵੀਜਨ) ਅਤੇ ਕਰਨ ਅਗਰਵਾਲ (ਸਿਵਲ ਜੱਜ (ਜੂਨੀਅਰ ਡਿਵੀਜਨ) ਕੋਰਟਾਂ ਦੇ 7 ਬੈਂਚ ਬਣਾਏ ਗਏ।ਜਿਸ ਵਿਚ ਹਰ ਇਕ ਬੈਂਚ ਦੇ ਨਾਲ ਦੋ ਮੈਂਬਰਾ ਦੀ ਡਿਊਟੀ ਲਗਾਈ।ਜਤਿੰਦਰਪਾਲ ਸਿੰਘ ਸੈਕਟਰੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੀ ਮੋਜੂਦ ਸਨ।ਕੌਮੀ ਲੋਕ ਅਦਾਲਤ ਵਿਚ ਕਚਿਹਰੀਆਂ ਵਿੱਚ ਚੱਲ ਰਹੇ ਹਰ ਤਰਾਂ ਦੇ ਕੇਸ, ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 1837 ਕੇਸ ਰੱਖੇ ਗਏ ਸਨ।ਜਿੰਨਾਂ ਵਿੱਚੋਂ 202 ਕੇਸਾਂ ਦਾ ਮੋਕੇ ‘ਤੇ ਨਿਪਟਾਰਾ ਕਰਕੇ ਕੁੱਲ 19,50,13,663 ਰੁਪਏ ਦਾ ਅਵਾਡਰ ਪਾਸ ਕੀਤਾ ਗਿਆ ।
             ਜਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ।ਗੰਭੀਰ ਕਿਸਮ ਦੇ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ ਦਾ ਆਯੋਜਨ 11.04.2020 ਨੂੰ ਲਗਾਈ ਜਾ ਰਹੀ ਹੈ ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …