Thursday, March 26, 2026

ਪੀ.ਐਮ ਲਾਭਪਾਤਰੀਆਂ ਨੂੰ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਦੇਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ – ਡੀ.ਸੀ

ਕਪੂਰਥਲਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਮਿਸ਼ਨ ਮੋਡ ਵਿਚ Deepti Uppal Dc9 ਫਰਵਰੀ 2020 ਤੋਂ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
               ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਾਰੇ ਪੀ.ਐਮ ਕਿਸਾਨ ਲਾਭਪਾਤਰੀ ਕਿਸਾਨ ਕ੍ਰੈਡਿਟ ਕਾਰਡ ਬਣਵਾਉਣ ਲਈ ਬੈਂਕਾਂ ਦੁਆਰਾ ਦਿੱਤੇ ਗਏ ਇਕ ਪੰਨੇ ਦਾ ਫਾਰਮ ਅਤੇ ਆਪਣੇ ਖਸਰਾ, ਖਤੌਨੀ ਦੇ ਨਾਲ ਆਪਣੀ ਬੈਂਕ ਸ਼ਾਖਾ ਵਿਚ ਜਮ੍ਹਾਂ ਕਰਵਾ ਕੇ ਸੱਸਤੀਆਂ ਦਰਾਂ ’ਤੇ ਖੇਤੀ ਕਰਜ਼ੇ ਦਾ ਲਾਭ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਜਿਨ੍ਹਾਂ ਪੀ.ਐਮ ਲਾਭਪਾਤਰੀਆਂ ਦਾ ਕਿਸਾਨ ਕ੍ਰੈਡਿਟ ਕਾਰਡ ਪਹਿਲਾਂ ਤੋਂ ਬਣਿਆ ਹੋਇਆ ਹੈ, ਉਹ ਆਪਣੀ ਲਿਮਿਟ ਵਧਾਉਣ ਲਈ ਅਤੇ ਬੰਦ ਪਏ ਕਿਸਾਨ ਕ੍ਰੈਡਿਟ ਕਾਰਡ ਖਾਤਾ ਧਾਰਕ ਉਸ ਨੂੰ ਚਾਲੂ ਕਰਵਾਉਣ ਲਈ ਨਵਾਂ ਕਿਸਾਨ ਕਾਰਡ ਜਾਰੀ ਕਰਵਾਉਣ ਲਈ ਆਪਣੀ ਬੈਂਕ ਸ਼ਾਖਾ ਨਾਲ ਸੰਪਰਕ ਕਰ ਸਕਦੇ ਹਨ।ਇਸੇ ਤਰ੍ਹਾਂ ਜੋ ਕਿਸਾਨ ਖੇਤੀ ਲਈ ਕਿਸਾਨ ਕ੍ਰੈਡਿਟ ਕਾਰਡ ਲੈ ਚੁੱਕੇ ਹਨ ਅਤੇ ਉਹ ਪਸ਼ੂ ਪਾਲਣ ਅਤੇ ਮੱਛੀ ਪਾਲਣ ਕਰ ਰਹੇ ਹਨ, ਉਹ ਵੀ ਇਨ੍ਹਾਂ ਕੰਮਾਂ ਲਈ ਕਿਸਾਨ ਕ੍ਰੈਡਿਟ ਕਾਰਡ ਲਈ ਬਿਨੈ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਪੀ.ਐਮ ਕਿਸਾਨ ਲਾਭਪਾਤਰੀਆਂ ਲਈ ਭਾਰਤ ਸਰਕਾਰ ਦੁਆਰਾ ਇਕ ਪੰਨੇ ਦਾ ਵਿਸ਼ੇਸ਼ ਬਿਨੈ ਪੱਤਰ ਜਾਰੀ ਕੀਤਾ ਗਿਆ ਹੈ, ਜੋ www.agricoop.gov.in ਅਤੇ www.pmkisan.gov.in  ‘ਤੇ ਵੀ ਉਪਲਬੱਧ ਹੈ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ’ਤੇ ਵੀ ਬਿਨੇ ਪੱਤਰ ਜਮ੍ਹਾਂ ਕਰਵਾਏ ਜਾ ਸਕਦੇ ਹਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …