ਭੀਖੀ, 10 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਸਮਾਉਂ ਦੇ ਅਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਦਾ ਨਮਿਤ ਗੁਰਦੁਆਰਾ ਸਾਹਿਬ ਸਮਾਉਂ ਵਿਖੇ
ਸ੍ਰੀ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਭੇਂਟ ਕੀਤੀ ਗਈ।ਗੁਰਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਦਸਣ ਅਨੁਸਾਰ ਉਨਾਂ ਦੀ ਉਮਰ ਤਕਰੀਬਨ 120 ਸਾਲ ਸੀ।ਅਜਾਦ ਹਿੰਦ ਫੌਜ ਦੇ ਸਿਪਾਹੀ ਅਤੇ ਸੁਭਾਸ਼ ਚੰਦਰ ਬੋਸ ਦੇ ਸਾਥੀ ਰਹੇ ਗੁਰਦੇਵ ਸਿੰਘ ਦਾ 31 ਜਨਵਰੀ ਦਿਨ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ ਸੀ।
ਅੰਤਿਮ ਅਰਦਾਸ ਵਿੱਚ ਐਸ.ਡੀ.ਐਮ ਮਾਨਸਾ ਸ਼੍ਰੀਮਤੀ ਸਰਬਜੀਤ ਕੌਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਕੇ ਹਮਦਰਦੀ ਦਾ ਪ੍ਰਗਟਾਵਾ ਕੀਤੀ।ਇਸ ਮੌਕੇ ਭੋਲਾ ਸਿੰਘ ਸਮਾਉਂ, ਜੱਸੀ ਸਮਾਉਂ, ਸਾਬਕਾ ਸਰਪੰਚ ਧੰਨਾ ਸਿੰਘ ਸਮਾਉਂ, ਗੋਰਾ ਨੰਬਰਦਾਰ, ਗੁਰਮੇਜ ਸਿੰਘ, ਪ੍ਰਗਟ ਸਿੰਘ ਸਮਾਉਂ, ਸਾਬਕਾ ਪੰਚ ਭੂਰਾ ਸਿੰਘ, ਚਿਤਵੰਤ ਕੌਰ ਸਮਾਉਂ, ਸੁਰਿੰਦਰ ਕੁਮਾਰ ਗੇਜਾ ਤੋਂ ਇਲਾਵਾ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media