Monday, August 24, 2026

ਸ਼ਹੀਦ ਭਾਈ ਦਿਆਲਾ ਜੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਲੌਂਗੋਵਾਲ, 11 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਲਾਈਟ PPNJ1102202015ਲੌਂਗੋਵਾਲ ਵਿਖੇ ਹੋਏ ਪੰਜਾਬ ਸਾਇੰਸ ਕਾਂਗਰਸ ਮੁਕਾਬਲਿਆਂ ਵਿੱਚ ਹਿੱਸਾ ਲਿਆ।ਇਸ ਮੁਕਾਬਲੇ ਦੌਰਾਨ ਸਕੂਲ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਡੀਬੇਟ ਮੁਕਾਬਲੇ ਵਿੱਚ ਪਹਿਲਾ ਸਥਾਨ ਲਿਆ।ਜਦਕਿ ਰਾਹੁਲ ਕੁਮਾਰ, ਲਖਵੀਰ ਸਿੰਘ ਅਤੇ ਜਸਦੀਪ ਸਿੰਘ ਜੱਸਲ ਦੀ ਟੀਮ ਨੇ ਮੈਡਮ ਰੇਨੂੰ ਮਲਿਕ, ਮੈਡਮ ਪੂਜਾ ਰਾਣੀ, ਮੈਡਮ ਰੀਬਾ ਪਨੇਸਰ ਅਤੇ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਤੀਜਾ ਸਥਾਨ ਪ੍ਰਾਪਤ ਕੀਤਾ।
      ਜਿਕਰਯੋਗ ਹੈ ਕਿ ਇਨ੍ਹਾਂ ਮੁਕਾਬਲਿਆਂ ਵਿੱਚ 35 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ।ਪ੍ਰਿੰਸੀਪਲ ਨਰਪਿੰਦਰ ਸਿੰਘ, ਵਾਈਸ ਪ੍ਰਿੰਸੀਪਲ ਮੈਡਮ ਸੀਮਾ ਠਾਕੁਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਵੀ ਕੀਤੀ ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …