ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ
12 ਫਰਵਰੀ ਨੰ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ : ਵਰਤਮਾਨ ਚੁਣੌਤੀਆਂ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਇਸ ਸੈਮੀਨਾਰ ’ਚ ਅਜਾਇਬ ਸਿੰਘ ਚੱਠਾ, ਡਾ. ਯੋਗਰਾਜ ਸਿੰਘ. ਡਾ. ਰਮਿੰਦਰ ਕੌਰ ਡਾ. ਮਨਮੋਹਨ, ਡਾ. ਮਹਿਲ ਸਿੰਘ, ਡਾ. ਰਵਿੰਦਰ. ਡਾ. ਕੁਲਵੀਰ ਅਤੇ ਨਛੱਤਰ ਸਿੰਘ ਆਪਣੇ ਵਿਚਾਰ ਪੇਸ਼ ਕਰਨਗੇ।13 ਫ਼ਰਵਰੀ ਨੂੰ ਡਿਜ਼ੀਟਲ ਮੀਡੀਆ ‘ਤੇ ਸਾਹਿਤਕ ਪੱਤਰਕਾਰੀ ਤੇ ਪੈਨਲ ਡਿਸਕਸ਼ਨ ਕਰਵਾਈ ਜਾਵੇਗੀ।ਜਿਸ ’ਚ ਪੰਜਾਬੀ ਦੇ ਪ੍ਰਮੁੱਖ ਸਾਹਿਤਕ ਰਸਾਲਿਆਂ ਦੇ ਸੰਪਾਦਕ ਹਿੱਸਾ ਲੈਣਗੇ।ਇਸ ਦਿਨ ਕਾਲਜ ਦੇ ਥੀਏਟਰ ਵਿਭਾਗ ਵਲੋਂ ਤਿਆਰ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਅਧਾਰਿਤ ਨਾਟਕ ਵਿਸਮਾਦ ਅਤੇ ਲੋਕਨਾਚ ਗਿੱਧਾ ਭੰਗੜਾ ਦੀ ਪੇਸ਼ਕਾਰੀ ਵੀ ਹੋਵੇਗੀ।14 ਫਰਵਰੀ ਨੂੰ ਕੇਵਲ ਧਾਲੀਵਾਲ ਅਤੇ ਰਾਜੀਵ ਕੁਮਾਰ ਨਾਟ-ਕਲਾ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ ਅਤੇ ਬਾਅਦ ਦੁਪਹਿਰ ਪੰਜਾਬ ਦੇ ਯੁਵਾ ਕਵੀਆਂ ਵਲੋਂ ਕਵੀ ਦਰਬਾਰ ਹੋਵੇਗਾ ਜਿਸ ’ਚ ਮੁੱਖ ਮਹਿਮਾਨ ਵਜੋਂ ਸੁਖਚੈਨ ਸਿੰਘ ਗਿੱਲ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਹਾਜ਼ਰ ਹੋਣਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media