ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਮੀਟਿੰਗ ‘ਚ 2020 ਅਤੇ 2021
ਵਿਚ ਆਉਣ ਵਾਲੀਆਂ ਸ਼ਤਾਬਦੀਆਂ ਸ਼੍ਰੋਮਣੀ ਕਮੇਟੀ ਵੱਲੋਂ ਜਾਹੋ-ਜਲਾਲ ਨਾਲ ਮਨਾਉਣ ਲਈ ਉਚ-ਤਾਕਤੀ ਸਬ-ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਵੱਖ-ਵੱਖ ਸ਼ਤਾਬਦੀਆਂ ਸਮੇਂ ਕੌਮਾਂਤਰੀ ਪੱਧਰ ਦੇ ਸਮਾਗਮ ਕੀਤੇ ਜਾਣਗੇ।ਇਸ ਦੀ ਰੂਪ-ਰੇਖਾ ਤੈਅ ਕਰਨ ਲਈ ਸਬ-ਕਮੇਟੀ ਕਾਰਜ ਕਰੇਗੀ ਅਤੇ ਜਲਦ ਹੀ ਸਮਾਗਮ ਆਰੰਭੇ ਜਾਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media