ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ।ਲੌਂਗੋਵਾਲ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ 11 ਸਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ ਹਨ।ਉਨ੍ਹਾਂ ਦੇ ਕਾਰਜਕਾਲ ਦੌਰਾਨ ਪ੍ਰਬੰਧਕੀ ਮਾਮਲਿਆਂ ਸਮੇਤ ਸਿੱਖ ਵਿਦਿਅਕ ਅਦਾਰਿਆਂ ਦੇ ਵਿਸਥਾਰ ਅਤੇ ਧਰਮ ਪ੍ਰਚਾਰ ਲਹਿਰ ਨੂੰ ਵੱਡਾ ਹੁਲਾਰਾ ਮਿਲਿਆ।ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਉਨ੍ਹਾਂ ਦੀ ਤਸਵੀਰ ਲਗਾਉਣ ਦਾ ਫੈਸਲਾ ਕੀਤਾ ਹੈ।ਇਸੇ ਦੌਰਾਨ ਜਥੇਦਾਰ ਅਵਤਾਰ ਸਿੰਘ ਮੱਕੜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਕੰਵਲਇੰਦਰ ਸਿੰਘ ਠੇਕੇਦਾਰ ਦੇ ਅਕਾਲ ਚਲਾਣੇ ਸਬੰਧੀ ਸ਼ੋਕ ਮਤੇ ਵੀ ਪਾਸ ਕੀਤੇ ਗਏ ਅਤੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਦਿੱਤੀ ਗਈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …