Thursday, April 16, 2026

ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਸੰਸਦ ਮੈਂਬਰ ਅਮਰਜੋਤ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਗੁਪਰ੍ਰੀਤ ਸਿੰਘ) – ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਅਮਰਜੋਤ ਸਿੰਘ ਸੰਧੂ ਨੇ ਅੱਜ ਆਪਣੇ PPNJ1302202012ਪਰਿਵਾਰਕ ਮੈਂਬਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨ੍ਹਾਂ ਨੇ ਕੁਝ ਸਮਾਂ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਨ ਕੀਤਾ।ਅਮਰਜੋਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਤੇ ਇਕਬਾਲ ਸਿੰਘ ਮੁਖੀ ਨੇ ਸਾਂਝੇ ਤੌਰ ਸਨਮਾਨਿਤ ਕੀਤਾ।ਉਨ੍ਹਾਂ ਦਾ ਇਹ ਸਨਮਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਗਿਆ।ਅਮਰਜੋਤ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਦੇ ਸਰਬਸਾਂਝੇ ਅਧਿਆਤਮਿਕ ਅਸਥਾਨ ਹਨ, ਜਿਥੇ ਨਤਮਸਤਕ ਹੋ ਕੇ ਮਾਨਸਿਕ ਸ਼ਾਂਤੀ ਮਿਲਦੀ ਹੈ।ਉਨ੍ਹਾਂ ਕਿਹਾ ਕਿ ਕੈਨੇਡਾ ਅੰਦਰ ਮੈਂਬਰ ਪਾਰਲੀਮੈਂਟ ਵਜੋਂ ਸੇਵਾ ਮਿਲਣੀ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੈ ਅਤੇ ਉਹ ਇਥੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਨ ਲਈ ਆਏ ਹਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …