Wednesday, August 26, 2026

ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ : ਵਰਤਮਾਨ ਚੁਨੌਤੀਆਂ ਅਤੇ ਸੰਭਾਵਨਾਵਾਂ ਬਾਰੇ ਅੰਤਰਰਾਸ਼ਟਰੀ ਕਾਨਫ਼ਰੰਸ 17 ਨੂੰ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਪੰਜਾਬੀ ਬੋਲੀ ਅਤੇ ਸਭਿਆਚਾਰ ਉਤਸਵ ਦੇ GNDUਅੰਤਰਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ : ਵਰਤਮਾਨ ਚੁਨੌਤੀਆਂ ਅਤੇ ਸੰਭਾਵਨਾਵਾਂ ਵਿਸ਼ੇ ਉੱਪਰ ਇਕ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਅਤੇ ਸਨਮਾਨ ਸਮਾਰੋਹ ਦਾ 17 ਫਰਵਰੀ 2020 (ਸੋਮਵਾਰ) ਆਯੋਜਨ ਕੀਤਾ ਜਾ ਰਿਹਾ ਹੈ।
ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਦਰਿਆ ਵਲੋਂ ਮਿਲੀ ਜਾਣਕਾਰੀ ਦੇ ਅਨੁਸਾਰ ਮਾਣਯੋਗ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਜੀ ਦੀ ਅਗਵਾਈ ਅਧੀਨ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿੱਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਉਚੇਰੀ ਸਿੱਖਿਆ ਵਿਭਾਗ, ਪੰਜਾਬ ਸਰਕਾਰ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਨਗੇ।ਸਮਾਗਮ ਦੇ ਮੁੱਖ ਮਹਿਮਾਨ ਡਾ. ਐਸ.ਪੀ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਹੋਣਗੇ ਅਤੇ ਡਾ. ਜਸਵਿੰਦਰ ਸਿੰਘ ਸਾਬਕਾ ਪ੍ਰੋਫ਼ੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੁੰਜੀਵਤ ਭਾਸ਼ਣ ਦੇਣਗੇ ਉਦਘਾਟਨੀ ਸੈਸ਼ਨ ਵਿੱਚ ਡਾ. ਮਨਮੋਹਨ ਐਡੀਸ਼ਨਲ ਡਾਇਰੈਕਟਰ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ।ਕਾਨਫ਼ਰੰਸ ਦੇ ਵੱਖ-ਵੱਖ ਅਕਾਦਮਿਕ ਸੈਸ਼ਨਾਂ ਵਿੱਚ ਦੇਸ਼ ਅਤੇ ਵਿਦੇਸ਼ ਤੋਂ ਪਹੁੰਚ ਰਹੇ ਵੱਖ-ਵੱਖ ਵਿਦਵਾਨ ਅਤੇ ਸਾਹਿਤਕਾਰ ਆਪਣੇ ਵਿਚਾਰ ਪੇਸ਼ ਕਰਨਗੇ।
          ਇਸ ਮੌਕੇ ਪੰਜਾਬੀ ਸਾਹਿਤ ਜਗਤ ਦੀਆਂ ਗਿਆਰਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …