ਧੂਰੀ, 14 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਦੇ ਰਹਿਣ ਵਾਲੇ ਸਾਹਿਲ ਸਿੰਗਲਾ ਪੁੱਤਰ ਪਰਦੀਪ ਸਿੰਗਲਾ (31) ਜੋ ਕਿ ਪਠਾਨਕੋਟ ਵਿਖੇ ਸਿਵਲ
ਜੱਜ ਦੇ ਅਹੁਦੇ ‘ਤੇ ਤਾਇਨਾਤ ਸਨ, ਦੀ ਬੀਤੀ ਰਾਤ ਚੰਡੀਗੜ੍ਹ ਵਿਖੇ ਇੱਕ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਦੁੱਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਮੰਦਭਾਗੀ ਘਟਨਾ ਨੂੰ ਲੈ ਕੇ ਧੂਰੀ ਇਲਾਕੇ ਵਿੱਚ ਭਾਰੀ ਸੋਗ ਦੀ ਲਹਿਰ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸਾਹਿਲ ਸਿੰਗਲਾ ਆਪਣੇ ਵਕੀਲ ਦੋਸਤ ਅਤੇ ਦੋ ਹੋਰ ਸਾਥੀਆਂ ਨਾਲ ਇੱਕ ਇਨੋਵਾ ਕਾਰ ਵਿੱਚ ਚੰਡੀਗੜ੍ਹ ਵਿਖੇ ਜਾ ਰਿਹਾ ਸੀ ਕਿ ਅਚਾਨਕ ਉਲਟ ਦਿਸ਼ਾ ਤੋਂ ਆ ਰਹੀ ਗੱਡੀ ਨਾਲ ਉਹਨਾਂ ਦਾ ਐਕਸੀਡੈਂਟ ਹੋ ਗਿਆ ।ਇਸ ਹਾਦਸੇ ਵਿੱਚ ਸਾਹਿਲ ਸਿੰਗਲਾ ਜੱਜ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸ ਦੇ ਦੂਜੇ ਸਾਥੀ ਵੀ ਇਸ ਹਾਦਸੇ ਵਿੱਚ ਗੰਭੀਰ ਫੱਟੜ ਹੋ ਗਏ। ਜ਼ਿਕਰਯੋਗ ਹੈ ਕਿ ਸਾਹਿਲ ਸਿੰਗਲਾ ਪਰਦੀਪ ਸਿੰਗਲਾ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਭਰਾ ਸੀ ਅਤੇ ਉਹਨਾਂ ਦੀ ਧਰਮ ਪਤਨੀ ਰਾਧਿਕਾ ਸਿੰਗਲਾ ਵੀ ਜੱਜ ਲੱਗੀ ਹੋਈ ਹੈ।ਅੱਜ ਧੂਰੀ ਵਿਖੇ ਅਨੇਕਾਂ ਸਮਾਜ ਸੇਵੀ, ਧਾਰਮਿਕ, ਰਾਜਨੀਤਕ ਅਤੇ ਵਪਾਰਕ ਸੰਸਥਾਵਾਂ ਦੇ ਆਗੂਆਂ ਅਤੇ ਸ਼ਹਿਰੀਆਂ ਨੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਘਟਨਾ ਨੂੰ ਪਰਿਵਾਰ ਅਤੇ ਸਮੁੱਚੇ ਸ਼ਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media