Tuesday, November 24, 2026

ਪੰਜਾਬ ਤੇ ਯੂ.ਟੀ ਮੁਲਾਜ਼ਮ ਪੈਨਸ਼ਨਰ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਰੈਲੀ ਮੁਹਾਲੀ ‘ਚ 24 ਫਰਵਰੀ ਨੂੰ

ਧੂਰੀ, 14 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਧੂਰੀ ਇਕਾਈ ਦੇ ਆਗੂਆਂ Pensionਦੀ ਇੱਕ ਮੀਟਿੰਗ ਖੁਰਾਕ ਅਤੇ ਸਪਲਾਈ ਦਫਤਰ ਧੂਰੀ ਵਿਖੇ ਹੋਈ ਜਿਸ ਵਿੱਚ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰ ਵਾਰ-ਵਾਰ ਵਾਅਦਾ ਕਰਨ ਉਪਰੰਤ ਵੀ ਛੇਂਵੇਂ ਪੇਅ ਕਮੀਸ਼ਨ ਦੀ ਰਿਪੋਰਟ ਤੁਰੰਤ ਦੇਣ, ਕੱਚੇ ਕਰਮਚਾਰੀਆਂ ਨੂੰ ਵੈਲਫੇਅਰ ਮੁਲਾਜ਼ਮ ਐਕਟ 2016 ਤਹਿਤ ਪੱਕਾ ਕਰਨ, ਡੀ.ਏ ਦੀਆਂ ਚਾਰ ਕਿਸ਼ਤਾਂ ਤੁਰੰਤ ਦੇਣ, ਡੀ.ਏ ਦਾ 118 ਮਹੀਨਿਆਂ ਦਾ ਬਕਾਇਆ ਦੇਣ, ਮੁਲਾਜ਼ਮਾਂ ‘ਤੇ ਲਗਾਏ 200 ਰੁਪਏ ਵਿਕਾਸ ਟੈਕਸ ਖਤਮ ਕਰਨ, ਆਂਗਣਵਾੜੀ ਵਰਕਰਾਂ ਤੇ ਮਿਡ ਡੇ ਮੀਲ ਵਰਕਰਾਂ ਨੂੰ ਘੱਟੋ-ਘੱਟ 18 ਹਜ਼ਾਰ ਤਨਖਾਹ ਦੇਣ ਵਰਗੀਆਂ ਮੰਗਾਂ ਨਾ ਮੰਨਦੇ ਹੋਏ ਟਾਲ-ਮਟੋਲ ਦੀ ਨੀਤੀ ਅਪਨਾਉਂਦੀ ਆ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
              ਇਸ ਮੌਕੇ ਰਣਜੀਤ ਸਿੰਘ ਰਾਣਵਾਂ, ਮੇਲਾ ਸਿੰਘ ਪੁੰਨਾਵਾਲ, ਹੰਸ ਰਾਜ ਦੀਦਾਰਗੜ੍ਹ, ਗੁਰਮੀਤ ਸਿੰਘ, ਗੁਰਜੀਤ ਸਿੰਘ, ਚਰਨਜੀਤ ਸਿੰਘ, ਗੁਰਤੇਜ ਸ਼ਰਮਾ, ਨਾਜਰ ਸਿੰਘ, ਇੰਦਰ ਸਿੰਘ, ਨਿਰਮਲ ਸਿੰਘ, ਬਹਾਦਰ ਪਾਲ, ਜੰਟਾ ਸਿੰਘ, ਮਨੋਹਰ ਲਾਲ ਅਤੇ ਪ੍ਰੇਮ ਕੁਮਾਰ ਆਦਿ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਸਬੰਧੀ ਫੈਸਲਾ ਨਾ ਲਿਆ ਤਾਂ 24 ਫਰਵਰੀ ਨੂੰ ਮੁਹਾਲੀ ਵਿਖੇ ਰਾਜ ਪੱਧਰ ਦੀ ਰੋਸ ਰੈਲੀ ਕਰਕੇ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …