Wednesday, March 18, 2026

ਮੱਕੀ ਦੀ ਫਸਲ ਦੀ ਬਿਜ਼ਾਈ ਸਮੇਂ ਡਾਇਆ ਖਾਦ ਨਾਂ ਵਰਤੀ ਜਾਵੇ – ਡਾ. ਅਮਰੀਕ ਸਿੰਘ

ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਬੇਮੌਸਮੀ ਬਾਰਸ਼ਾਂ ਕਾਰਨ ਬਲਾਕ ਪਠਾਨਕੋਟ ਦੇ ਕੁੱਝ ਪਿੰਡਾਂ ਦੇ ਰਕਬੇ ਵਿੱਚ ਕਣਕ ਦੀ ਫਸਲ ਖਰਾਬ ਹੋਣ PPNJ1402202008ਕਾਰਨ ਕਿਸਾਨਾਂ ਨੂੰ ਕਾਫੀ ਪ੍ਰਾਸ਼ਾਨੀਆਂ ਦਾ ਸਾਹਮਣਾ ਪੈ ਰਿਹਾ ਹੈ। ਕਿਸਾਨਾਂ ਦੇ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਗਰਮੀ ਰੱੁਤ ਦੇ ਮਾਂਹ, ਮੂੰਗੀ, ਚਾਰੇ ਵਾਲੀ ਮੱਕੀ ਅਤੇ ਬਹਾਰ ਰੁੱਤ ਦੀ ਮੱਕੀ ਦੀ ਬਿਜ਼ਾਈ ਕਰਨ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਧੋਬੜਾ ਦੇ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਦੇ ਖੇਤਾਂ ਵਿੱਚ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਦੇ ਸੁਧਰੇ ਢੰਗ ਤਰੀਕਿਆਂ ਬਾਰੇ ਬਲਾਕ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਵੀ ਹਾਜ਼ਰ ਸਨ। ਮੌਕੇ ਤੇ ਖੇਤਾਂ ਵਿੱਚ ਮੱਕੀ ਦੀ ਬਿਜ਼ਾਈ ਕਰਕੇ ਪ੍ਰਦਰਸ਼ਿਤ ਵੀ ਕੀਤਾ ਗਿਆ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …