ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਨਿਊ ਵਿਖੇ ਅਰਦਾਸ ਦਿਵਸ ਮਨਾਇਆ ਗਿਆ।
ਜਿਸ ਦੌਰਾਨ ਸਕੂਲ ਕੈਂਪਸ ਵਿੱਚ ਗੁਰਬਾਣੀ ਕੀਰਤਨ ਉਪਰੰਤ ਅਕਾਲ ਪੁਰਖ ਦਾ ਓਟ ਆਸਰਾ ਲੈਂਦੇ ਹੋਏ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ‘ਚ ਸਫਲਤਾ ਤੇ ਬਿਹਤਰੀਨ ਕਾਰਗੁਜ਼ਾਰੀ ਦੀ ਅਰਦਾਸ ਕੀਤੀ ਗਈ।ਇਸ ਸਮੇਂ ਪਿੱਛਲ਼ੇ ਸਾਲ ਦਸਵੀਂ ਜਮਾਤ ਵਿਚੋਂ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਪ੍ਰਧਾਨ ਨਿਰਮਲ ਸਿੰਘ, ਸਵਿੰਦਰ ਸਿੰਘ ਕਥੂਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਵਿਦਿਆਰਥੀਆਂ ਨੂੰ ਆਉਣ ਵਾਲੀ ਪ੍ਰੀਖਿਆ ਦੀ ਤਿਆਰੀ ਪੂਰੀ ਮਿਹਨਤ, ਲਗਨ ਤੇ ਇਕਾਗਰਤਾ ਨਾਲ ਕਰਕੇ ਚੰਗੇ ਅੰਕ ਹਾਸਲ ਕਰਨ ਦਾ ਆਸ਼ੀਰਵਾਦ ਦਿੱਤਾ।ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਪਿਤਾ ਕੁੰਦਨ ਸਿੰਘ ਸੱਜਣ ਨੇ ਵੀ ਬੱਚਿਆਂ ਨੂੰ ਸਿੱਖੀ ਵਿਚ ਪਰਿਪੱਕ ਰਹਿਣ ਲਈ ਕਿਹਾ।ਇਸ ਮੌਕੇ ਹਰਮਿੰਦਰ ਸਿੰਘ ਫਰੀਡਮ ਰੈਜੀਡੈਂਟ ਪ੍ਰੈਜੀਡੈਂਟ, ਮਨਮੋਹਨ ਸਿੰਘ, ਨਵਤੇਜ ਸਿੰਘ ਨਾਰੰਗ, ਸੁਖਜਿੰਦਰ ਸਿੰਘ ਪ੍ਰਿੰ, ਹਰੀ ਸਿੰਘ, ਅਜੀਤ ਸਿਘ ਬਸਰਾ, ਸੰਤੋਖ ਸਿੰਘ ਸੇਠੀ ਅਤੇ ਵੱਖ-ਵੱਖ ਸਕੂਲਾਂ ਦੇ ਪਿੰਸੀਪਲ ਤੇ ਪਤਵੰਤੇ ਹਾਜ਼ਰ ਸਨ।ਸਕੂਲ ਮੈਂਬਰ ਇੰਚਾਰਜ ਰਣਦੀਪ ਸਿੰਘ ਮਹਿਮਾਨਾਂ ਦਾ ਧੰਨਵਾਦ ਕੀਤਾ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …
Punjab Post Daily Online Newspaper & Print Media