ਧਰਮਸ਼ਾਲਾ ਦੇ ਨਿਰਮਾਣ ਲਈ 1 ਲੱਖ ਤੇ ਭਲਾਈ ਸੰਸਥਾ ਨੂੰ ਦਿੱਤਾ 50 ਹਜ਼ਾਰ ਦਾ ਚੈਕ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 71 ਅਧੀਨ ਪੈਂਦੇ
ਇਲਾਕੇ ਅੰਨ੍ਹਗੜ੍ਹ ਦਾ ਦੌਰਾ ਕੀਤਾ ਗਿਆ ਅਤੇ ਉਥੇ ਪੈ ਰਹੀਆਂ ਨਵੀਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਕੇ ਕੰਮਾਂ ਦਾ ਜਾਇਜ਼ਾ ਲਿਆ।
ਸੋਨੀ ਨੇ ਕਿਹਾ ਕਿ ਉਨਾਂ ਨੇ ਅੰਨ੍ਹਗੜ੍ਹ ਵਿਖੇ ਚਲ ਰਹੇ ਵਿਕਾਸ ਕੰਮ ਦਾ ਜਾਇਜਾ ਗਲੀ-ਗਲੀ ਵਿਚ ਜਾ ਕੇ ਲਿਆ ਗਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣੀਆਂ ਹਨ।ਉਨ੍ਹਾਂ ਕਿਹਾ ਕਿ ਜਲਦੀ ਹੀ ਬੁਢਾਪਾ, ਵਿਧਵਾ ਆਦਿ ਦਾ ਪੈਨਸ਼ਨ ਕੈਂਪ ਅੰਨ੍ਹਗੜ੍ਹ ਵਿਖੇ ਲਗਾਇਆ ਜਾਵੇਗਾ।ਪਾਣੀ ਦੀ ਸਮਸਿਆ ਦੇ ਹੱਲ ਲਈ ਜਲਦੀ ਹੀ ਨਵਾਂ ਟਿਊਬਵੈਲ ਲਗਾਇਆ ਜਾਵੇਗਾ ਅਤੇ ਲੋਕਾਂ ਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਕ ਨਵੀਂ ਡਿਸਪੈਂਸਰੀ ਵੀ ਇਸ ਇਲਾਕੇ ਵਿਚ ਖੋਲੀ ਜਾਵੇਗੀ।
ਸੋਨੀ ਨੇ ਬਾਬਾ ਜੀਵਨ ਸਿੰਘ ਲੋਕ ਭਲਾਈ ਸੰਸਥਾ ਨੂੰ 50 ਹਜ਼ਾਰ ਰੁਪਏ ਦਾ ਚੈਕ ਅਤੇ ਬਾਬਾ ਜੀਵਨ ਸਿੰਘ ਗੁਰਦੁਆਰਾ ਵਿਖੇ ਨਵੀਂ ਬਣਨ ਵਾਲੀ ਧਰਮਸ਼ਾਲਾ ਲਈ 1 ਲੱਖ ਰੁਪਏ ਦਾ ਚੈਕ ਵੀ ਦਿੱਤਾ।ਸੋਨੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ ਜਿਥੇ ਸਰੋਪਾ ਦੇ ਕੇ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਪਰਮਜੀਤ ਚੋਪੜਾ, ਸਰਬਜੀਤ ਲਾਟੀ, ਗੁਰਦੇਵ ਦਾਰਾ, ਸ੍ਰੀਮਤੀ ਹਰਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Punjab Post Daily Online Newspaper & Print Media