Wednesday, April 29, 2026

ਐਮਰਜੈਂਸੀ ਦੇ ਪਹਿਲੇ 24 ਘੰਟਿਆਂ ਦੌਰਾਨ ਕੋਈ ਮੁਫ਼ਤ ਸੇਵਾਵਾਂ ਨਾ ਹੋਣ ਸਬੰਧੀ ਜਾਰੀ ਪੱਤਰ ਤੁਰੰਤ ਵਾਪਸ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਹਤ ਤੇ ਪਰਿਵਾਰ ਭਲਾਈ ਦੇ Balbir S Sidhuਡਾਇਰੈਕਟੋਰੇਟ ਵਲੋਂ ਜ਼ਿਲ੍ਹਿਆਂ ਨੂੰ ਜਾਰੀ ਪੱਤਰ ਨੂੰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ ਹਨ।ਜਿਸ ਵਿੱਚ ਸਰਕਾਰੀ ਹਸਪਤਾਲਾਂ `ਚ ਐਮਰਜੈਂਸੀ ਮੈਡੀਕਲ ਟਰੀਟਮੈਂਟ ਲਈ ਪਹਿਲੇ 24 ਘੰਟੇ ਦੌਰਾਨ ਅਤੇ 1 ਤੋਂ 5 ਸਾਲ ਤੱਕ ਦੀ ਬੱਚੀ ਲਈ ਕੋਈ ਮੁਫ਼ਤ ਸੇਵਾਵਾਂ ਦੀ ਸਹੂਲਤ ਨਾ ਹੋਣ ਸਬੰਧੀ ਕਿਹਾ ਗਿਆ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਪ੍ਰਭਜੋਤ ਕੌਰ ਜੌਹਲ ਨੇ ਦੱਸਿਆ ਕਿ ਉਕਤ ਪੱਤਰ ਅਣਜਾਣੇ ਵਿੱਚ ਸਰਕਾਰ ਦੀ ਕਿਸੇ ਮਨਜ਼ੂਰੀ ਤੋਂ ਬਿਨਾਂ ਜਾਰੀ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਦੇ ਪਹਿਲੇ 24 ਘੰਟਿਆਂ ਦੌਰਾਨ ਅਤੇ 1-5 ਸਾਲ ਤੱਕ ਦੀ ਲੜਕੀ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਇਹ ਸੇਵਾਵਾਂ ਪਹਿਲਾਂ ਵਾਂਗ ਹੀ ਲੋਕਾਂ ਲਈ ਮੁਫਤ ਰਹਿਣਗੀਆਂ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …