ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ
ਲੌਂਗੋਵਾਲ ਵਿਖੇ ਵੈਨ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਘਰਾਂ ਵਿੱਚ ਜਾ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਦਿਆ ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਪੈਣ ਵਾਲਾ ਘਾਟਾ ਕਦੇ ਵੀ ਪੂਰਾ ਨਹੀ ਹੁੰਦਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸਿਆ ਨਹੀ ਜਾਵੇਗਾ। ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ, ਹਰਮਨਦੇਵ ਬਾਜਵਾ ਤੋਂ ਇਲਾਵਾ ਸੂਬੇਦਾਰ ਮੇਲਾ ਸਿੰਘ, ਬੁੱਧ ਰਾਮ ਗਰਗ, ਸਿਟੀ ਪ੍ਰਧਾਨ ਵਿਜੈ ਗਰਗ, ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਬਬਲੂ ਸਿੰਗਲਾ, ਮੰਡੇਰ ਖੁਰਦ ਦੇ ਸਰਪੰਚ ਗੁਰਬਖਸ਼ੀਸ਼ ਸਿੰਘ ਭੋਲਾ, ਅਮ੍ਰਿਤਪਾਲ ਸਿੰਗਲਾ, ਪ੍ਰੀਤਮ ਸਿੰਘ ਢਿੱਲੋਂ, ਕੌਂਸਲਰ ਰਮਨਦੀਪ ਸਿੰਘ ਚੋਟੀਆ ਅਤੇ ਗੁਰਮੇਲ ਸਿੰਘ ਚੋਟੀਆ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media