ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਕਿਸ਼ੋਰ ਕੁਮਾਰ ਦੇ
ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਚਲ ਰਹੇ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜ਼ ਸਾਹਿਬਾਨ ਨਾਲ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੋਰਾਨ ਜੱਜ ਸਾਹਿਬ ਵਲੋਂ ਹਾਜ਼ਰ ਕਲੱਬ ਇੰਚਾਰਜ ਸਾਹਿਬਾਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਮ ਜਨਤਾ ਨੂੰ ਕਾਨੂੰਨ ਪੱਖੋਂ ਸ਼ਾਖਰ ਕਰਨ ਅਤੇ ਵਿਦਿਆਰਥੀ ਵਰਗ ਨੂੰ ਮੋਲਿਕ ਅਧਿਕਾਰਾਂ ਅਤੇ ਕਰਤੱਵਾਂ ਤੋਂ ਜਾਣੂ ਕਰਵਾਉਣ ਲਈ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਕਾਨੂੰਨੀ ਸਾਖ਼ਰਤਾ ਕਲੱਬ ਸਥਾਪਿਤ ਕੀਤੇ ਗਏ ਹਨ।
ਅਜੀਤ ਪਾਲ ਸਿੰਘ ਜੱਜ ਸਾਹਿਬ ਵੱਲੋਂ ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਚੱਲ ਰਹੇ ਲੀਗਲ ਲਿਟਰੇਸੀ ਕਲੱਬਾਂ ਵੱਲੋਂ ਸਮੇਂ-ਸਮੇਂ ‘ਤੇ ਵੱਖ-ਵੱਖ ਕਾਨੂੰਨੀ ਵਿਸ਼ਿਆਂ ਜਿਵੇਂ ਅੋਰਤਾਂ ਦੇ ਅਧਿਕਾਰ, ਰਿਸ਼ਵਤ ਖੋਰੀ, ਮੋਲਿਕ ਅਧਿਕਾਰ/ਫਰਜ਼, ਮਨੁੱਖੀ ਅਧਿਕਾਰ, ਉਪਭੋਗਤਾ ਅਧਿਕਾਰ, ਦਾਜ ਦੀ ਸਮੱਸਿਆ, ਸੂਚਨਾ ਦਾ ਅਧਿਕਾਰ, ਨਸ਼ਾ ਖੋਰੀ, ਬਜੁਰਗਾਂ ਦੇ ਅਧਿਕਾਰ, ਬੱਚਿਆਂ ਨੂੰ ਲਾਜ਼ਮੀ ਤੇ ਮੁਫਤ ਸਿੱਖਿਆ ਦਾ ਅਧਿਕਾਰ, ਲੋਕ ਅਦਾਲਤਾਂ/ਵਿਚੋਲਗੀ ਪ੍ਰਣਾਲੀ, ਹੋਰ ਸਮਾਜਿਕ ਸਮੱਸਿਆਵਾਂ, ਕਾਨੂੰਨੀ ਸਹਾਇਤਾ, ਘਰੇਲੂ ਹਿੰਸਾ ਅਤੇ ਅੋਰਤਾਂ ਦੇ ਖਿਲਾਫ ਅਤਿਆਚਾਰ, ਕੰਮਕਾਰ ਦੀਆਂ ਥਾਵਾਂ ਤੇ ਅੋਰਤਾਂ ਨਾਲ ਧੱਕੇਸ਼ਾਹੀ, ਵਿਆਹ ਤੇ ਤਲਾਕ ਦੇ ਕਾਨੂੰਨ ਸੰਬੰਧੀ ਵਿਸ਼ਿਆਂ ਤੇ ਲੇਖ ਲਿਖਣਾ, ਪੋਸਟਰ ਬਣਾਉਣਾ, ਭਾਸ਼ਨ ਮੁਕਾਬਲੇ, ਜਾਗਰੁਕਤਾ ਕੈਂਪਾ ਅਤੇ ਸੈਮੀਨਾਰਾਂ ਦਾ ਆਯੋਜਨ ਕਰਨਾ, ਨੁਕੜ ਨਾਟਕਾਂ ਰਾਹੀਂ ਲੋਕਾਂ ਵਿੱਚ ਜਾਗਰੁਕਤਾ ਪੈਦਾ ਕਰਨਾ ਹੈ।ਉਹਨਾ ਹਾਜ਼ਰ ਮੈਂਬਰਾਂ ਨੂੰ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ 1987 ਦੀ ਧਾਰਾ 12 ਅਧੀਨ ਆਉਂਦੇ ਲੋਕਾਂ ਵੱਲੋਂ ਕਾਨੂੰਨੀ ਸਹਾਇਤਾ ਤੇ ਸਲਾਹ ਲੈਣ ਲਈ ਫਰੰਟ ਆਫਿਸ ਕਪੂਰਥਲਾ, ਫਗਵਾੜਾ ਅਤੇ ਸੁਲਤਾਨਪੁਰ ਲੋਧੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਮੀਟਿੰਗ ਦੋਰਾਨ ਜੱਜ ਸਾਹਿਬ ਵਲੋਂ ਕਲੱਬ ਇੰਚਾਰਜ ਸਾਹਿਬਾਨ ਨੂੰ ਜਿਲ੍ਹਾ ਕਪੂਰਥਲਾ ਦੀਆਂ ਵੱਖ-ਵੱਖ ਅਦਾਲਤਾਂ ਵਿੱਚ 11.04.2020 ਨੂੰ ਲੱਗਣ ਵਾਲੀ ਨੈਸ਼ਲਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਪਬਲਿਸਿਟੀ ਕਰਨ ਸੰਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਜੱਜ ਸਾਹਿਬ ਵਲੋਂ ਕਲੱਬਾਂ ਦੇ ਇੰਚਾਰਜ ਸਾਹਿਬਾਨ ਨੂੰ ਨਿਰਦੇਸ਼ ਦਿੱਤੇ ਗਏ ਕਿ ਉਨ੍ਹਾਂ ਦੇ ਸਕੂਲਾਂ ਵਿੱਚ ਚੱਲ ਰਹੇ ਕਲੱਬਾਂ ਵਲੋਂ ਕੀਤੇ ਜਾਂਦੇ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਸੰਬੰਧੀ ਕਾਰਵਾਈ ਰਿਪੋਰਟਾਂ ਅਤੇ ਫੋਟੋਗ੍ਰਾਫ ਸਮੇਂ ਸਮੇਂ ਤੇ ਜਿ਼ਲ੍ਹਾ ਅਥਾਰਟੀ ਨੂੰ ਭੇਜਣੀਆਂ ਯਕੀਨੀ ਬਣਾਈਆਂ ਜਾਣ ਅਤੇ ਸਮੇਂ ਸਮੇਂ ਤੇ ਲੀਗਲ ਏਡ ਕਲੱਬਾਂ ਨੂੰ ਅਪਡੇਟ ਕੀਤਾ ਜਾਵੇ।
ਮੀਟਿੰਗ ਦੋਰਾਨ ਦਲਬੀਰ ਸਿੰਘ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਰਾਨੀਪੁਰ, ਸੁਰਿੰਦਰ ਸਿੰਘ, ਸਰਕਾਰੀ ਹਾਈ ਸਕੂਲ, ਸਾਹਨੀ ਅਤੇ ਸ਼੍ਰੀਮਤੀ ਰਾਜਵਿੰਦਰ ਕੋਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਟਿੱਬਾ ਹਾਜਰ ਸਨ। ਮੀਟਿੰਗ ਦੋਰਾਨ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜ ਸਾਹਿਬਾਨ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸੰਬੰਧੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media