Monday, April 6, 2026

ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – 12 ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦੇ ਪ੍ਰੋਗਰਾਮ ਦੀ ਸ਼ੁਰੂਆਤ ਦੀਵੇ ਜਗਾਉਣ PPNJ1802202008ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਮੰਗਣ ਨਾਲ ਹੋਈ।ਸਪਰਿੰਗ ਡੇਲ ਸਕੂਲ ਦੇ ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਅਤੇ ਕਾਮਯਾਬ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਵਿਦਾ ਕਰਨਾ ਬਹੁਤ ਮੁਸ਼ਕਿਲ ਹੈ।ਉਹਨਾਂ ਨੇ ਪੇਪਰਾਂ ਸਬੰਧੀ ਸੀ.ਬੀ.ਐਸ.ਈ ਵਲੋਂ ਜਾਰੀ ਮਹੱਤਵਪੂਰਨ ਜਾਣਕਾਰੀ ਵਿਦਿਆਰਥੀਆਂ ਤੇ ਉਹਨਾਂ ਦੇ ਮਾਤਾ-ਪਿਤਾ ਨਾਲ ਸਾਂਝੀ ਕੀਤੀ।ਇਸ ਸਮੇਂ ਬੱਚਿਆਂ ਨੂੰ ਉਹਨਾਂ ਦੇ ਪਿਛਲੇ ਸਾਲ ਦੀਆਂ ਪ੍ਰਾਪਤੀਆਂ ਲਈ ਮੈਡਲ ਅਤੇ ਟਰਾਫੀਆਂ ਵੀ ਦਿੱਤੀਆਂ ਗਈਆਂ ਅਤੇ ਵਿਦਿਆਰਥੀਆਂ ਵਲੋਂ ਸਕੂਲ ਵਿੱਚ ਬਿਤਾਏ ਗਏ ਪਿਛਲੇ ਸ਼ਾਨਦਾਰ ਦਿਨਾਂ ਨਾਲ ਸੰਬੰਧਤ ਇਕ ਵੀਡੀਓ ਕਲਿੱਪ ਵੀ ਵਿਖਾਈ ਗਈ, ਜਿਸ ਨੇ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰ ਦਿੱਤਾ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …