ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਾਭਾ ਜ਼ੇਲ੍ਹ ਵਿਚ ਗੁਰਬਾਣੀ ਦੇ ਪਾਵਨ ਗੁਟਕਾ
ਸਾਹਿਬ ਦੇ ਸਤਿਕਾਰ ‘ਚ ਹੋਈ ਅਵੱਗਿਆ ਦੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਜ਼ੇਲ੍ਹ ਪ੍ਰਬੰਧਕਾਂ ਵੱਲੋਂ ਬੰਦੀ ਸਿੰਘਾਂ ਲਈ ਭੇਜੇ ਗਏ ਗੁਟਕਾ ਸਾਹਿਬਾਨ ਤੇ ਪੋਥੀਆਂ ਨੂੰ ਨਜ਼ਰਬੰਦ ਸਿੰਘਾਂ ਤੱਕ ਪਹੁੰਚਾਉਣ ਸਮੇਂ ਕਈ-ਕਈ ਦਿਨ ਡਿਓੜੀ ਵਿਚ ਹੀ ਰੱਖੀ ਰੱਖਣਾ ਬੇਹੱਦ ਮੰਦਭਾਗੀ ਗੱਲ ਹੈ।ਇਸ ਮਾਮਲੇ ਦੀ ਡੂੰਘੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਜਿਹੜੇ ਵੀ ਦੋਸ਼ੀ ਹਨ ਉਨ੍ਹਾਂ ਨੂੰ ਸਜ਼ਾਵਾਂ ਮਿਲ ਸਕਣ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media