Friday, September 20, 2024

ਵਿਕਾਸ ਕੰਮਾਂ ਵਿੱਚ ਲਿਆਂਦੀ ਜਾਵੇ ਤੇਜ਼ੀ – ਸੋਨੀ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਅੱਜ ਸਥਾਨਕ ਬੱਚਤ ਭਵਨ PPNJ1802202016ਵਿਖੇ ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਵਲੋਂ ਚਲਾਈਆਂ ਜਾਂ ਰਹੀਆਂ ਭਲਾਈ ਸਕੀਮਾਂ ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਅਨੁਰਾਗ ਅਗਰਵਾਲ ਪ੍ਰਿੰਸੀਪਲ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਿਸ਼ੇਸ਼ ਤੌਰ ‘ਤੇ ਪੁੱਜੇ ਤੇ ਸਬੰਧਤ ਅਧਿਕਾਰੀਆਂ ਕੋਲੋਂ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ।
               ਸੋਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਲੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਕੰਮਾਂ ਨੂੰ ਗੁਣਵੱਤਾ ਭਰਪੂਰ ਕਰਵਾਇਆ ਜਾਵੇ।ਉਨਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਸਾਨੂੰ ਲੋੜ ਹੈ ਕਿ ਇਨਾਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਕੇ ਇਨਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇ।ਉਨਾਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ।ਉਨਾਂ ਕਿਹਾ ਕਿ ਵਿਕਾਸ ਦੇ ਕੰਮਾਂ ਬਿਨਾਂ ਸਰਕਾਰਾਂ ਦਾ ਕੋਈ ਨਾਮ ਨਹੀਂ ਹੁੰਦਾ ਅਤੇ ਹਰ ਜਿਲੇ ਵਿੱਚ ਵਿਕਾਸ ਕਾਰਜਾਂ ਦਾ ਹੋਣਾ ਜਰੂਰੀ ਹੈ।ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਵਿਕਾਸ ਪੱਖੀ ਹੈ ਪੰਜਾਬ ਦੇ ਹਰ ਜਿਲੇ ਵਿੱਚ ਵਿਕਾਸ ਕਾਰਜ ਤੇਜੀ ਨਾਲ ਕੀਤੇ ਜਾ ਰਹੇ ਹਨ।
                ਮੀਟਿੰਗ ਨੂੰ ਸੰਬੋਧਨ ਕਰਦਿਆਂ ਅਗਰਵਾਲ ਨੇ ਦੱਸਿਆ ਕਿ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਵਿੱਚ 1.5 ਲੱਖ ਤੋਂ ਵੱਧ ਲੋਕਾਂ ਨੇ ਇਸ ਸਕੀਮ ਦਾ ਫਾਇਦਾ ਉਠਾਇਆ ਹੈ।ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਦੀ 75 ਫੀਸਦੀ ਅਬਾਦੀ ਕਵਰ ਹੁੰਦੀ ਹੈ ਅਤੇ ਲੋੜ ਹੈ ਲੋਕਾਂ ਨੂੰ ਜਾਗਰੂਕ ਕਰਕੇ ਇਸ ਸਕੀਮ ਅੰਦਰ ਲਿਆਂਦਾ ਜਾਵੇ ਅਤੇ ਉਨਾਂ ਦੇ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾਣ।ਅਗਰਵਾਲ ਵਲੋਂ ਵੱਖ-ਵੱਖ ਅਧਿਕਾਰੀਆਂ ਕੋਲੋਂ ਜਿਲੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ।ਅਗਰਵਾਲ ਨੇ ਹਦਾਇਤ ਕੀਤੀ ਕਿ ਜਨਮ ਤੇ ਮੌਤ ਸਰਟੀਫਿਕੇਟ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ ।
               ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਰੇਗਾ ਤਹਿਤ 125485 ਜਾਬ ਕਾਰਡ ਬਣਾਏ ਗਏ ਹਨ ਅਤੇ 27277 ਘਰਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਗਿਆ ਹੈ।ਉਨਾਂ ਦੱਸਿਆ ਕਿ ਨਰੇਗਾ ਤਹਿਤ ਖੇਡ ਮੈਦਾਨ, ਆਂਗਨਵਾੜੀ ਬਿਲਡਿੰਗ, ਕੈਟਲ ਸ਼ੈਡ, ਫਿਸ਼ ਪਾਉਂਡ, ਸ਼ਮਸ਼ਾਨਘਾਟਾਂ ਦੀ ਮੁਰੰਮਤ, ਪਲਾਂਟੇਸ਼ਨ ਨਰਸਰੀ ਆਦਿ ਕੰਮ ਕਰਵਾਏ ਜਾ ਰਹੇ ਹਨ ਅਤੇ ਇਸ ਤਹਿਤ 22 ਕਰੋੜ 27 ਲੱਖ ਰੁਪਏ ਖਰਚ ਹੋਏ ਹਨ।ਉਨਾਂ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਤੀਬਾੜੀ ਵਿਭਾਗ ਵਲੋਂ ਖਾਦਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਬਿਨਾਂ ਬਿੱਲ ਤੋਂ ਕੋਈ ਵੀ ਦਵਾਈ ਨਾ ਖਰੀਦਣ।ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਮਿਲਾਵਟਖੋਰਾਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਰਹੀ ਹੈ।
             ਇਸ ਮੀਟਿੰਗ ਵਿੱਚ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ, ਸ੍ਰੀਮਤੀ ਪਲਵੀ ਚੌਧਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸੰਦੀਪ ਰਿਸ਼ੀ ਵਧੀਕ ਕਮਿਸ਼ਨਰ ਨਗਰ ਨਿਗਮ, ਐਸ.ਡੀ.ਐਮ ਵਿਕਾਸ ਹੀਰਾ, ਸ਼ਿਵਰਾਜ ਸਿੰਘ ਬੱਲ, ਦੀਪਕ ਭਾਟੀਆ, ਸ੍ਰੀਮਤੀ ਅਲਕਾ ਕਾਲੀਆ, ਸ੍ਰੀਮਤੀ ਸੁਮਿਤ ਮੁੱਧ, ਸਹਾਇਕ ਕਮਿਸ਼ਨਰ ਸ੍ਰੀਮਤੀ ਅਨਮਜੋਤ ਕੌਰ, ਡਾ. ਸੁਜਾਤਾ ਸ਼ਰਮਾ ਪ੍ਰਿੰਸੀਪਲ ਮੈਡੀਕਲ ਕਾਲਜ, ਗੁਰਪ੍ਰੀਤ ਸਿੰਘ ਜਿਲਾ ਵਿਕਾਸ ਤੇ ਪੰਚਾਇਤ ਅਫਸਰ ਤੋਂ ਇਲਾਵਾ ਸਾਰੇ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …