Saturday, March 7, 2026

ਸਿੱਖਿਆ ਅਧਿਕਾਰੀਆਂ ਵਲੋਂ ਸੁਲਤਾਨਪੁਰ ਲੋਧੀ ‘ਚ ਸ਼ਤ-ਪ੍ਰਤੀਸ਼ਤ ਤੇ ਇਨਰੋਲਮੈਂਟ ਸਬੰਧੀ ਮਾਈਕਰੋ ਪਲਾਨਿੰਗ

ਵਿਧਾਇਕ ਚੀਮਾ ਨੇ ਸਕੂਲ਼ ਮੁਖੀਆਂ ਦਾ ਵਧਾਇਆ ਉਤਸ਼ਾਹ

ਕਪੂਰਥਲਾ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਕਪੂਰਥਲਾ ਸ਼ਤ-ਪ੍ਰਤੀਸ਼ਤ ਅਤੇ ਇਨਰੋਲਮੈਂਟ ਵਾਧੇ ਸਬੰਧੀ ਪੱਬਾਂ ਭਾਰ ਹੈ। ਜ਼ਿਲ੍ਹਾ ਸਿੱਖਿਆ PPNJ1802202023ਅਫ਼ਸਰ (ਸ) ਮੱਸਾ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਿਕਰਮਜੀਤ ਸਿੰਘ ਥਿੰਦ ਵੱਲੋਂ ਸੁਲਤਾਨਪੁਰ ਲੋਧੀ ਵਿਚ 58 ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਮੁਖੀਆਂ ਦੀ ਮੀਟਿੰਗ ਬੁਲਾ ਕੇ ਮਾਈਕਰੋ ਪਲਾਨਿੰਗ ਕੀਤੀ, ਤਾਂ ਜੋ ਆਉਣ ਵਾਲੇ ਸਮੇਂ ਵਿਚ ਸਰਕਾਰੀ ਸਕੂਲਾਂ ਦੇ ਨਤੀਜੇ ਸੌ ਫੀਸਦੀ ਲਿਆਂਦੇ ਜਾ ਸਕਣ ਅਤੇ ਇਨਰੋਲਮੈਂਟ ਵਿਚ ਵਾਧਾ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਸਿੱਧੂ ਨੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਲਿਆਉਣ ਲਈ ਅਧਿਆਪਕਾਂ ਨੂੰ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਅਤੇ ਮਸੀਤਾਂ ਬਲਾਕਾਂ ਦੇ ਸਕੂਲ਼ਾਂ ਦੀ ਕਾਰਗੁਜ਼ਾਰੀ ਸਲਾਹੁਣਯੋਗ ਹੈ ਅਤੇ ਇਸ ਵਰ੍ਹੇ ਹੋਰ ਵੀ ਵਧੀਆ ਨਤੀਜਿਆਂ ਦੀ ਆਸ ਰੱਖੀ ਜਾ ਰਹੀ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਿਕਰਮਜੀਤ ਸਿੰਘ ਥਿੰਦ ਨੇ ਸਕੂਲ ਮੁਖੀਆਂ ਨਾਲ ਦਸੰਬਰ ਅਤੇ ਪ੍ਰੀ-ਬੋਰਡ ਪ੍ਰੀਖਿਆ ਵਿਚ ਆਏ ਨਤੀਜਿਆਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ‘ਡਾਟਾ ਅਨੈਲਸਿਜ਼’ ਰਾਹੀਂ ਕੀਤਾ। ਉਨ੍ਹਾਂ ਜਿਥੇ 33 ਫੀਸਦੀ ਤੇ 40 ਫੀਸਦੀ ਤੋਂ ਵੱਧ ਵਿਦਿਆਰਥੀਆਂ ਦੇ ਨਤੀਜਿਆਂ ’ਤੇ ਚਰਚਾ ਕੀਤੀ ਉਥੇ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਵੱਲੋਂ ਪ੍ਰਾਪਤ ਕੀਤੇ ਨੰਬਰਾਂ ਦਾ ਵੀ ਲੇਖਾ-ਜੋਖਾ ਕੀਤਾ।ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਦਾ ਉਤਸ਼ਾਹ ਵਧਾਇਆ।
             ਦਵਿੰਦਰ ਸਿੰਘ ਘੁੰਮਣ ਨੇ ਡਾਟਾ ਵਿਚਾਰਨ ਵਿਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਡੀ.ਐਮ ਦਵਿੰਦਰ ਸ਼ਰਮਾ, ਡੀ.ਐਮ ਅਰੁਸ਼, ਡੀ.ਐਮ ਦਵਿੰਦਰ ਪੱਬੀ, ਸਮੂਹ ਸਕੂਲਾਂ ਦੇ ਮੁਖੀ ਅਤੇ ਬਲਾਕ ਸੁਲਤਾਨਪੁਰ ਲੋਧੀ ਦੇ ਬੀ.ਐਮ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …